ਹਰਿਆਣਾ

ਆਲ ਇੰਡਿਆ ਨੈਸ਼ਨਲ ਕਬੱਡੀ ਮੁਕਾਬਲੇ ਦੇ ਖਿਡਾਰੀਆਂ ਦਾ ਡੋਪ ਟੈਸਟ ਹੋਵੇਗਾ

ਚੰਡੀਗੜ੍ਹ, 8 ਫਰਵਰੀ (ਮਧੂਸਾਰ ਬਿਊਰੋ)
ਜਿਲਾ ਸੋਨੀਪਤ ਸਥਿਤ ਮੋਤੀ ਲਾਲ ਨਹਿਰੂ ਖੇਡ ਸਕੂਲ, ਰਾਈ ਵਿਚ ਕਲ ਤੋਂ ਸ਼ੁਰੂ ਹੋ ਰਹੇ ਤਿੰਨ ਦਿਨਾਂ ਆਲ ਇੰਡਿਆ ਨੈਸ਼ਨਲ ਕਬੱਡੀ ਮੁਕਾਬਲੇ ਦੇ ਸਾਰੇ ਖਿਡਾਰੀਆਂ ਦਾ ਡੋਪ ਟੈਸਟ ਹੋਵੇਗਾ ਅਤੇ ਇਸ ਲਈ ਕੰਪਲੈਕਸ ਵਿਚ ਨੈਸ਼ਨਲ ਅੰਟੀ ਡੋਪਿੰਗ ਏਜੰਸੀ ਦਾ ਕੇਂਦਰ ਸਥਾਪਿਤ ਕੀਤਾ ਗਿਆ ਹੈ।

ਜਿਲਾ ਪ੍ਰਸ਼ਾਸਨ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪੰਡਿਤ ਦੀਨਦਆਲ ਉਪਾਧਿਏ ਦੀ ਯਾਦ ਵਿਚ ਆਯੋਜਿਤ ਕੀਤੀ ਜਾ ਰਹੇ ਇਸ ਮੁਕਾਬਲੇ ਵਿਚ ਕੁਲ 12 ਟੀਮਾਂ ਹਿੱਸਾ ਲੈਣਗੀਆਂ। ਇੰਨ੍ਹਾਂ ਵਿਚ ਚਾਰ ਟੀਮਾਂ ਪ੍ਰੋਫੈਸ਼ਲਲ ਸ਼੍ਰੇਣੀ ਦੀ ਅਤੇ 8 ਟੀਮਾਂ ਕੌਮੀ ਸੀਨੀਅਰ ਪੱਧਰ ਦੀ ਹੋਵੇਗੀ।
ਉਨ੍ਹਾਂ ਦਸਿਆ ਕਿ ਮੁਕਾਬਲੇ ਦਾ ਪਹਿਲਾ ਮੈਚ ਹਰਿਆਣਾ ਅਤੇ ਹਿਮਾਚਲ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ। ਮੁਕਾਬਲੇ ਦੀ ਜੇਤੂ ਟੀਮ ਨੂੰ ਇਕ ਕਰੋੜ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ, ਜਦੋਂ ਕਿ ਦੂਜੇ ਤੇ ਤੀਜੇ ਥਾਂ ‘ਤੇ ਆਉਣ ਵਾਲੀ ਟੀਮ ਨੂੰ ਕ੍ਰਮਵਾਰ 50 ਲੱਖ ਤੇ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਉਨ੍ਹਾਂ ਦਸਿਆ ਕਿ ਖਿਡਾਰੀਆਂ ਦੇ ਠਹਿਰਣ ਦੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਦਰਸ਼ਕਾਂ ਦੇ ਮੰਨੋਰੰਜਨ ਲਈ ਤਿੰਨ ਦਿਨ ਸਭਿਆਚਾਰਕ ਪ੍ਰੋਗ੍ਰਾਮ ਵੀ ਆਯੋਜਿਤ ਕੀਤੇ ਜਾਣਗੇ।

Leave a Reply

Your email address will not be published. Required fields are marked *