ਪਟਿਆਲਾ

ਬੀਰ ਦਵਿੰਦਰ ਸ਼ੰਮੀ ਸਿੱਧੂ ਬਣੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ

ਪਟਿਆਲਾ 14 ਫਰਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ-ਪ੍ਰਧਾਨ ਰਾਹੁਲ ਗਾਂਧੀ, ਸੂਰਜ ਹੇਗੜੇ ਅਤੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਪਟਿਆਲਾ ਵਾਸੀ ਬੀਰ ਦਵਿੰਦਰ ਸਿੰਘ ਸ਼ੰਮੀ ਸਿੱਧੂ ਨੂੰ ਵੱਡਾ ਮਾਣ ਦਿੰਦਿਆਂ ਆਉੁਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ।

ਦੱਸਣਯੋਗ ਹੈ ਕਿ ਸ਼ੰਮੀ ਸਿੱਧੂ ਇਸ ਤੋਂ ਪਹਿਲਾਂ ਬਿਹਾਰ ਅਤੇ ਚੰਡੀਗੜ੍ਹ ਵਿਖੇ ਇੰਚਾਰਜ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਹਨਾਂ ਨੇ ਬਿਹਾਰ ਵਿਚ ਯੂਥ ਨੂੰ ਉਪਰ ਚੁੱਕਣ ਲਈ ਕਾਂਗਰਸ ਪਾਰਟੀ ਦੇ ਕੋਟੇ ਵਿਚੋਂ ਯੂਥ ਨੂੰ ਵਧ ਤੋਂ ਵਧ ਟਿਕਟਾਂ ਦੁਆਈਆਂ ਤੇ ਅਪਣੀ ਮਿਹਨਤ ਤੇ ਤਜ਼ਰਬੇ ਸਦਕਾ ਵਧ ਤੋਂ ਵਧ ਯੂਥ ਆਗੂਆਂ ਨੂੰ ਵਿਧਾਇਕ ਵੀ ਬਣਾਇਆ ਅਤੇ ਚੰਡੀਗੜ੍ਹ ਕਾਰਪੋਰੇਸ਼ਨ ਦੀਆਂ ਚੋਣਾਂ ਵਿਚ ਯੂਥ ਕਾਂਗਰਸ ਦੇ ਵਧੀਆ ਪ੍ਰਦਰਸ਼ਨ ਵਿਚ ਵੀ ਇਨ੍ਹਾਂ ਦਾ ਅਹਿਮ ਯੋਗਦਾਨ ਰਿਹਾ। ਉਹਨਾਂ ਦੀ ਇਸ ਕਾਰਗੁਜ਼ਾਰੀ ਤੋਂ ਉਤਸਾਹਿਤ ਕਾਂਗਰਸ ਨੇ ਉਹਨਾਂ ਨੂੰ ਹਿਮਾਚਲ ਪ੍ਰਦੇਸ਼ ਵਰਗੇ ਅਹਿਮ ਸੂਬੇ ਵਿਚ ਇੰਚਾਰਜ ਦੇ ਤੌਰ ‘ਤੇ ਨਿਯੁਕਤ ਕੀਤਾ ਹੈ। ਇਸ ਮੌਕੇ ਸ਼ੰਮੀ ਸਿੱਧੂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵਲੋਂ ਮਿਲੀ ਇਸ ਅਹਿਮ ਜਿੰਮੇਵਾਰੀ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਨਿਭਾਉੁਣਗੇ ਅਤੇ ਕਾਂਗਰਸ ਪਾਰਟੀ ਦੇ ਹੱਥ ਹੋਰ ਮਜ਼ਬੂਤ ਕਰਨਗੇ। ਉਹਨਾਂ ਕਿਹਾ ਕਿ ਆਉੁਣ ਵਾਲੀਆਂ 15 ਫਰਵਰੀ ਨੂੰਉਹ ਸ਼ਿਮਲਾ ਵਿਖੇ ਕਾਂਗਰਸ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਣਗੇ।

Leave a Reply

Your email address will not be published. Required fields are marked *