ਪਟਿਆਲਾ

ਚੰਦੀਪ ਮੰਡੋਰਾ ਬਣੇ ਜਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ

ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਪਟਿਆਲਾ ਸ਼ਹਿਰੀ ਤੋਂ ਵਿਧਾਇਕਾ ਪ੍ਰਨੀਤ ਕੌਰ ਨੇ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਦੀ ਮਹਿਨਤ ਅਤੇ ਲਗਨ ਨਾਲ ਸੇਵਾ ਕਰ ਰਹੇ ਕਰਾਈਮ ਫਰੀ ਇੰਡੀਆ ਫੋਰਸ ਪੰਜਾਬ ਦੇ ਐਸੋ ਮਨਿਸਟਰ ਚੰਦੀਪ ਮੰਡੋਰਾ ਨੂੰ ਜਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦਾ ਸਕੱਤਰ ਨਿਯੁਕਤ ਕੀਤਾ ਹੈ।

ਇਸ ਮੌਕੇ ਨਿਯੁਕਤੀ ਪੱਤਰ ਦੇਣ ਦੀ ਰਸਮ ਪ੍ਰਨੀਤ ਕੌਰ, ਕੇ ਅਤੇ ਮਿੰਟੂ ਵਰਮਾ ਨੇ ਸਾਂਝੇ ਤੌਰ ਤੇ ਅਦਾ ਕੀਤੀ। ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਚੌਣਾਂ ਵਿੱਚ ਸਮੂਹ ਕਾਂਗਰਸੀ ਵਰਕਰਾਂ ਨੇ ਬੜੀ ਮਿਹਨਤ ਨਾਲ ਕੰਮ ਕੀਤਾ ਹੈ। ਜਿਸਦੇ ਤਹਿਤ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਰਿਕਾਰਡ ਤੋੜ ਜਿੱਤ ਹਾਸਲ ਕਰਨਗੇ ਅਤੇ ਕਾਂਗਰਸ ਪਟਿਆਲਾ ਜਿਲ੍ਹੇ ਦੀਆਂ ਸਮੂਹ ਵਿਧਾਨ ਸਭਾ ਸੀਟਾਂ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਚੰਦੀਪ ਮੰਡੋਰਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵਲੋਂ ਮਿਲੀ ਹੋਈ ਇਸ ਅਹਿਮ ਜਿੰਮੇਵਾਰੀ ਨੂੰ ਆਪਣੀ ਮਿਹਨਤ ਅਤੇ ਜਿੰਮੇਦਾਰੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੇ ਹੱਥ ਹੋਰ ਮਜਬੂਤ ਕਰਨਗੇ ।ਇਸ ਮੌਕੇ ਕੇ ਸੰਤੋਖ ਸਿੰਘ, ਰਾਜੇਸ਼ ਮੰਡੋਰਾ ਦੀਪਕ ਸੁਨਾਰੀਆ, ਨੀਨਾ ਮੰਡੋਰਾ, ਤਾਨਿਸ਼ਕ ਮੰਡੋਰਾ, ਸਿਮਰਨ ਮੰਡੋਰਾ, ਰਾਧੇ ਸ਼ਾਮ ਅਤੇ ਸ਼ੋਸ਼ਲ ਮੀਡੀਆ ਸੈੱਲ ਦੇ ਚੇਅਰਮੈਨ ਜਸਵਿੰਦਰ ਜ਼ੁਲਕਾ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਮੌਕੇ ਤੇ ਹਾਜ਼ਰ ਸਨ।

Leave a Reply

Your email address will not be published. Required fields are marked *