ਪਟਿਆਲਾ

ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸੰਜੀਵ ਬੇਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲੀਗਲ ਏਡ ਕਲੀਨਿਕ ਦਾ ਕੀਤਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 15 ਫਰਵਰੀ (ਮਧੂਸਾਰ ਬਿਊਰੋ)
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੰਜੀਵ ਬੇਰੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਡਲ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿੱਚ ਲੀਗਲ ਏਡ ਕਲੀਨਿਕ ਦਾ ਉਦਘਾਟਨ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਲੀਗਲ ਏਡ ਕਲੀਨਿਕ ਵਿੱਚ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਲੋਕ ਅਦਾਲਤਾਂ, ਸਮਝੌਤਾ ਸਦਨ ਜਾਂ ਰਾਜਨੀਨਾਮਾ ਕੇਂਦਰ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਪ੍ਰਸ਼ਾਂਤ ਵਰਮਾ ਨੇ ਦੱਸਿਆ ਕਿ ਇਸ ਲੀਗਲ ਏਡ ਕਲੀਨਿਕ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਸ੍ਰੀ ਨਰਿੰਦਰ ਕੁਮਾਰ ਸ਼ਰਮਾ ਹਫਤੇ ਵਿੱਚ ਦੋ ਦਿਨ ਬੈਠਣਗੇ ਤਾਂ ਜੋ ਵਿਦਾਰਥੀਆਂ ਜਾਂ ਕਿਸੇ ਹੋਰ ਵਿਅਕਤੀ ਨੂੰ ਜਰੂਰਤ ਪੈਣ ‘ਤੇ ਕਾਨੂੰਨੀ ਸਲਾਹ ਜਾਂ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੰਜੀਵ ਬੇਰੀ ਨੇ ਵਿਦਿਆਰਥੀਆਂ ਵੱਲੋਂ ਕਾਨੂੰਨੀ ਸੇਵਾਵਾਂ ਸਬੰਧੀ ਪੁੱਛੇ ਗਏ ਪ੍ਰਸ਼ਨਾਂ ਦੇ ਉਤਰ ਵੀ ਦਿੱਤੇ।
ਇਸ ਮੌਕੇ ਡਾ. ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ, ਡਾ.ਬੀ. ਐਸ. ਭਾਟੀਆ ਡੀਨ, ਡਾ. ਪ੍ਰਿਤਪਾਲ ਸਿੰਘ ਰਜਿਸਟਰਾਰ, ਡਾ. ਸੁਖਦਰਸ਼ਨ ਸਿੰਘ ਖਹਿਰਾ, ਮੁਖੀ ਕਾਨੂੰਨੀ ਵਿਭਾਗ, ਡਾ. ਆਰ.ਕੇ. ਸ਼ਰਮਾ, ਮੁਖੀ ਕਾਮਰਸ ਵਿਭਾਗ, ਸ੍ਰੀ ਐਨ.ਐਸ. ਸੇਖੋਂ ਚੀਫ ਸਿਕਉਰਟੀ ਅਫਸਰ, ਡਾ. ਸੁਨੈਨਾ ਸਹਾਇਕ ਪ੍ਰੋਫੈਸਰ, ਸ੍ਰੀ ਰਿਪੁਦਮਨ ਸਿੰਘ ਸਹਾਇਕ ਪ੍ਰੋਫੈਸਰ ਹਾਜ਼ਰ ਸਨ।

Leave a Reply

Your email address will not be published. Required fields are marked *