ਪਟਿਆਲਾ

ਡਾ. ਦਰਸ਼ਨ ਸਿੰਘ ‘ਆਸ਼ਟ’ ਨਾਲ ਸੈਂਟਰਲ ਸਟੇਟ ਲਾਇਬ੍ਰੇਰੀ ਪਟਿਆਲਾ ਵਿਖੇ ਰੂਬਰੂ ਭਲਕੇ

ਪਟਿਆਲਾ 16 ਫਰਵਰੀ (ਮਧੂਸਾਰ ਬਿਊਰੋ)
ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਅਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਨਾਲ ਪਟਿਆਲਾ ਸ਼ਹਿਰ ਦੇ ਵੱਖ ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਕੱਲ੍ਹ ਮਿਤੀ 18 ਫਰਵਰੀ 2017 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 2.30 ਵਜੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ (ਨੇੜੇ ਬੱਸ ਅੱਡਾ) ਪਟਿਆਲਾ ਵਿਖੇ ਰੂਬਰੂ ਕਰਵਾਇਆ ਜਾ ਰਿਹਾ ਹੈ।

ਇਹ ਸੂਚਨਾ ਸਾਂਝੀ ਕਰਦੇ ਲਾਇਬ੍ਰੇਰੀ ਦੇ ਚੀਫ ਲਾਇਬ੍ਰੇਰੀਅਨ ਸ੍ਰੀਮਤੀ ਕੁਲਬੀਰ ਕੌਰ ਪੀ.ਈ.ਐਸ. 1 ਨੇ ਦੱਸਿਆ ਕਿ ਬੱਚਿਆਂ ਵਿਚ ਪੜ੍ਹਨ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਅਤੇ ਪਾਠਕਾਂ ਦੀ ਲਾਇਬ੍ਰੇਰੀ ਨਾਲ ਸਾਂਝ ਵਧਾਉਣ ਦੇ ਮਕਸਦ ਹਿਤ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਾਜਵੰਤ ਕੌਰ ‘ਪੰਜਾਬੀ’ ਵੀ ਬੱਚਿਆਂ ਨਾਲ ਪੰਜਾਬੀ ਲੋਕ-ਸੱਭਿਆਚਾਰ ਅਤੇ ਭਾਸ਼ਾ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਨਗੇ। ਮਿਤੀ 28.2.2017 ਨੂੰ ਵੀ ਲਾਇਬ੍ਰੇਰੀ ਵਿਖੇ ਕੌਮੀ ਵਿਗਿਆਨ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀ ਸਾਇੰਸ ਕੁਇਜ਼ ਮੁਕਾਬਲੇ ਵਿਚ ਭਾਗ ਲੈਣਗੇ।

Leave a Reply

Your email address will not be published. Required fields are marked *