ਦਹਿਸ਼ਤਗਰਦਾਂ, ਅਪਰਾਧੀਆਂ ਨਾਲ ਸਬੰਧਾਂ ਬਾਰੇ ਦੋਸ਼ ਝੂਠੇ ਤੇ ਬੇਬੁਨਿਆਦ : ਆਪ
ਅਪਰਾਧੀਆਂ ਦੇ ਸਬੰਧ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨਾਲ: ਵੜੈਚ
ਚੰਡੀਗੜ•, 17 ਫ਼ਰਵਰੀ (ਮਧੂਸਾਰ ਬਿਊਰੋ)
ਆਮ ਆਦਮੀ ਪਾਰਟੀ (ਆਪ) ਨੇ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ – ਭਾਰਤੀ ਜਨਤਾ ਪਾਰਟੀ ਵੱਲੋਂ ਲਾਏ ਜਾ ਰਹੇ ਉਨ•ਾਂ ਦੋਸ਼ਾਂ ਨੂੰ ਮੁੱਢੋਂ ਨਕਾਰਿਆ, ਜਿਨ•ਾਂ ਵਿੱਚ ਆਖਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੇ ਅਪਰਾਧੀਆਂ ਤੇ ਦਹਿਸ਼ਤਗਰਦਾਂ ਨਾਲ ਸਬੰਧ ਹਨ ਅਤੇ ‘ਆਪ’ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਨੇ ਨਾਭਾ ਜੇਲ•-ਕਾਂਡ ਦੇ ਮੁੱਖ ਦੋਸ਼ੀ ਸਮੇਤ ਅਪਰਾਧੀਆਂ ਦੀ ਪੁਸ਼ਤ-ਪਨਾਹੀ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਇਹ ਆਦਤ ਬਣ ਚੁੱਕੀ ਹੈ ਕਿ ਪੰਜਾਬ ਵਿੱਚ ਭਾਵੇਂ ਕੁਝ ਵੀ ਵਾਪਰ ਜਾਵੇ, ਉਹ ‘ਆਪ’ ਦਾ ਨਾਮ ਲੈ ਦਿੰਦੇ ਹਨ; ਭਾਵੇਂ ਆਮ ਆਦਮੀ ਪਾਰਟੀ ਵਾਰ-ਵਾਰ ਇਹ ਸਪੱਸ਼ਟ ਕਰ ਚੁੱਕੀ ਹੈ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਕਿਸੇ ਵੀ ਸਮਾਜ-ਵਿਰੋਧੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੈ। ਵੜੈਚ ਦੇ ਨਾਲ ਪਾਰਟੀ ਦੇ ਸੂਬਾ ਸਕੱਤਰ ਗੁਲਸ਼ਨ ਛਾਬੜਾ ਅਤੇ ਮੀਡੀਆ ਸੈੱਲ ਦੇ ਸਹਾਇਕ-ਕੋਆਰਡੀਨੇਟਰ ਮਨਜੀਤ ਸਿੰਘ ਸਿੱਧੂ ਵੀ ਮੌਜੂਦ ਸਨ।
ਉਨ•ਾਂ ਕਿਹਾ ਕਿ ਨਾਭਾ ਜੇਲ• ਤੋੜ ਕੇ ਭੱਜਣ ਵਾਲਾ ਮੁੱਖ ਦੋਸ਼ੀ ਗੁਰਪ੍ਰੀਤ ਸੇਖੋਂ ਕਾਂਗਰਸ ਦੇ ਪਰਿਵਾਰ ਨਾਲ ਸਬੰਧਤ ਹੈ ਅਤੇ ਸੇਖੋਂ ਦੇ ਸਾਥੀ ਵਿਕੀ ਗੌਂਡਰ ਨੂੰ ਅਪਰਾਧ ਜਗਤ ਵਿੱਚ ਇੱਕ ਕਾਂਗਰਸੀ ਆਗੂ ਲੈ ਕੇ ਆਇਆ ਸੀ। ਉਨ•ਾਂ ਕਿਹਾ ਕਿ ਇਹ ਗੱਲ ਤਾਂ ਰਿਕਾਰਡ ਉੱਤੇ ਹੈ ਕਿ ਇਨ•ਾਂ ਅਪਰਾਧੀਆਂ ਦੇ ਪਰਿਵਾਰਕ ਮੈਂਬਰਾਂ ਨੇ ਕਾਂਗਰਸ ਉੱਤੇ ਉਨ•ਾਂ ਦੇ ਬੱਚਿਆਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਸਨ। ਉਨ•ਾਂ ਅਜਿਹੇ ਦੋਸ਼ਾਂ ਦੀ ਨਿੰਦਾ ਕੀਤੀ ਕਿ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਨੇ ਕਦੇ ਇਨ•ਾਂ ਅਪਰਾਧੀਆਂ ਨੂੰ ਪਨਾਹ ਦਿੱਤੀ ਸੀ। ਉਨ•ਾਂ ਦ੍ਰਿੜ•ਤਾਪੂਰਬਕ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਅਹੁਦੇਦਾਰ ਕਦੇ ਕਿਸੇ ਅਪਰਾਧੀ ਨੂੰ ਪਨਾਹ ਦੇਣ ਵਿੱਚ ਸ਼ਾਮਲ ਨਹੀਂ ਰਿਹਾ।
ਉਨ•ਾਂ ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਵੱਲੋਂ ਲਾਏ ਅਰਥਹੀਣ ਦੋਸ਼ਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਪਰਾਧੀਆਂ ਤੇ ਦਹਿਸ਼ਤਗਰਦਾਂ ਨੂੰ ਅਸਲ ਵਿੱਚ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਜਨਮ ਦਿੱਤਾ ਹੈ। ਉਨ•ਾਂ ਕਿਹਾ ਕਿ ਆਮ ਆਦਮੀ ਪਾਰਟੀ ਸਭ ਕੁਝ ਸਪੱਸ਼ਟ ਕਰ ਦੇਵੇਗੀ। ਉਨ•ਾਂ ਕਿਹਾ ਕਿ ਇਸ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸੀ ਆਗੂਆਂ ਦੀ ਨਿਰਾਸ਼ਾ ਵਿਖਾਈ ਦਿੰਦੀ ਹੈ।
ਵੜੈਚ ਨੇ ਆਲੂਆਂ ਦੀਆਂ ਕੀਮਤਾਂ ਡਿੱਗਣ ਉੱਤੇ ਚਿੰਤਾ ਪ੍ਰਗਟਾਉਂਦਿਆਂ ਮੰਗ ਕੀਤੀ ਕਿ ਆਲੂ ਉਤਪਾਦਕਾਂ ਦੇ ਹਿਤਾਂ ਦੀ ਰਾਖੀ ਲਈ ਆਲੂਆਂ ਦੀ ਖ਼ਰੀਦ ਮਾਰਕਫ਼ੈੱਡ ਰਾਹੀਂ ਨੈਫ਼ੇਡ ਵੱਲੋਂ ਵੀ ਕੀਤੀ ਜਾਣੀ ਚਾਹੀਦੀ ਹੈ। ਉਨ•ਾਂ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਆਲੂ ਉਤਪਾਦਕਾਂ ਨੂੰ ਮਾਲ-ਭਾੜੇ ਉੱਤੇ ਸਬਸਿਡੀ ਦੇਣੀ ਚਾਹੀਦੀ ਹੈ, ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਹੋਰਨਾਂ ਸੂਬਿਆਂ ਤੇ ਦੇਸ਼ਾਂ ਨੂੰ ਭੇਜ ਸਕਣ।
ਆਮ ਆਦਮੀ ਪਾਰਟੀ ਦੇ ਕਨਵੀਨਰ ਨੇ ਕਿਹਾ ਕਿ 1984 ‘ਚ ਸਿੱਖਾਂ ਦੀ ਨਸਲਕੁਸ਼ੀ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਲਈ ਪ੍ਰਧਾਨ ਮੰਤਰੀ ਵੱਲੋਂ ਕਾਇਮ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਫ਼ਿਜ਼ੂਲ ਹੀ ਸਿੱਧ ਹੋਈ ਹੈ ਅਤੇ ਇਸ ਦੀ ਵਰਤੋਂ ਸਿੱਖਾਂ ਦਾ ਕਤਲੇਆਮ ਕਰਨ ਵਿੱਚ ਸ਼ਾਮਲ ਰਹੇ ਕਾਂਗਰਸੀ ਤੇ ਭਾਜਪਾ ਆਗੂਆਂ ਤੇ ਹੋਰ ਅਪਰਾਧੀਆਂ ਨੂੰ ‘ਕਲੀਨ ਚਿਟ’ ਦੇਣ ਲਈ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਪਹਿਲਾਂ ਹੀ ਇੱਕ ਵਿਸ਼ੇਸ਼ ਜਾਂਚ ਟੀਮ ਕਾਇਮ ਕਰ ਦਿੱਤੀ ਸੀ ਪਰ ਮੋਦੀ ਨੇ ਉਸ ਦੀ ਥਾਂ ਇੱਕ ਹੋਰ ਅਜਿਹੀ ਟੀਮ ਕਾਇਮ ਕਰ ਦਿੱਤੀ ਸੀ। ਅਜਿਹੇ ਕੁੱਲ 59 ਮਾਮਲਿਆਂ ਵਿੱਚੋਂ ਕੇਵਲ 4 ਮਾਮਲਿਆਂ ਵਿੱਚ ਦੋਸ਼-ਪੱਤਰ ਆਇਦ ਕੀਤੇ ਗਏ ਸਨ, ਜਦ ਕਿ 38 ਮਾਮਲੇ ਬੰਦ ਕਰ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਕੁੱਲ 350 ਐਫ਼.ਆਈ.ਆਰਜ਼ ਦੀ ਜਾਂਚ ਹੀ ਨਹੀਂ ਕੀਤੀ ਗਈ, ਜਿਨ•ਾਂ ਵਿੱਚ ਕਾਂਗਰਸੀ ਅਤੇ ਭਾਜਪਾ ਆਗੂਆਂ ਦੇ ਨਾਂਅ ਦਿੱਤੇ ਗਏ ਸਨ।
ਵੜੈਚ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਤੋਂ ਆਮ ਆਦਮੀ ਪਾਰਟੀ ਪੂਰੀ ਤਰ•ਾਂ ਸੰਤੁਸ਼ਟ ਹੈ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ-ਪ੍ਰਕਿਰਿਆ ਮੁਕੰਮਲ ਹੋਣ ਲਈ ਉਨ•ਾਂ ਚੋਣ ਕਮਿਸ਼ਨ ਨੂੰ ਵਧਾਈਆਂ ਦਿੱਤੀਆਂ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਪ੍ਰਸ਼ਾਸਕੀ ਪੱਧਰ ਉੱਤੇ ਆਮ ਆਦਮੀ ਪਾਰਟੀ ਨੇ ਕੁਝ ਗ਼ਲਤੀਆਂ ਨੂੰ ਉਜਾਗਰ ਕੀਤਾ ਸੀ ਤੇ ਚੋਣ ਕਮਿਸ਼ਨ ਨੇ ਉਹ ਸਾਰੀਆਂ ਗ਼ਲਤੀਆਂ ਸਕਾਰਾਤਮਕ ਤਰੀਕੇ ਨਾਲ ਠੀਕ ਕਰ ਦਿੱਤੀਆਂ ਸਨ। ਉਨ•ਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਮੇ ਚੌਕਸ ਸਨ ਅਤੇ ਸਟਰੌਂਗ ਰੂਮਜ਼ ਦੀ ਪ੍ਰਸ਼ਾਸਕੀ ਸੁਰੱਖਿਆ ਵਿੱਚ ਕਿਸੇ ਤਰ•ਾਂ ਦੀ ਕਮੀ ਨੂੰ ਉਜਾਗਰ ਕਰਨਗੇ।

