ਪਟਿਆਲਾ

ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ ਸੈਮੀਨਾਰ ਭੱਲਕੇ

ਪਟਿਆਲਾ 18 ਫਰਵਰੀ (ਮਧੂਸਾਰ ਬਿਊਰੋ)
ਗੁਰਦੁਆਰਾ ਅਕਾਲਗੜ੍ਹ ਸਾਹਿਬ ਨਾਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ ਰਾਸਟਰੀ ਸੈਮੀਨਾਰ 20 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ।

ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਸੈਮੀਨਾਰ ਮੌਕੇ ਸਿੱਖ ਵਿਸ਼ਵਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖੀ ਡਾ. ਪਰਮਵੀਰ ਸਿੰਘ ਅਤੇ ਡਾ. ਗੁਰਵੀਰ ਸਿੰਘ ਡਾਇਰੈਕਟਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਮੁੱਖ ਬੁਲਾਰੇ ਦੇ ਤੌਰ ‘ਤੇ ਸ਼ਾਮਲ ਹੋਣਗੇ। ਸੈਮੀਨਾਰ ਦੇ ਪ੍ਰਬੰਧਕ ਸਟੇਟ ਅਵਾਰਡੀ ਮਾਸਟਰ ਅਜਮੇਰ ਸਿੰਘ ਚੀਮਾ ਨੇ ਦੱਸਿਆ ਕਿ ਸੈਮੀਨਾਰ ਮੌਕੇ ਪ੍ਰਿੰਸੀਪਲ ਜਸਵੰਤ ਸਿੰਘ ਸਰਕਾਰੀ ਰਿਪੁਦਮਨ ਕਾਲਜ਼ ਨਾਭਾ, ਗੁਰਸੇਵਕ ਸਿੰਘ ਗੋਲੂ ਪ੍ਰਧਾਨ ਨਗਰ ਕੌਂਸਲ ਨਾਭਾ ਵਿਸੇਸ਼ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਣਗੇ ਅਤੇ ਇਸ ਮੌਕੇ ਮਾਨ ਇੰਦਰ ਸਿੰਘ ਸਰਪ੍ਰਸਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਨਾਭਾ ਸਵਾਗਤੀ ਸ਼ਬਦ ਅਤੇ ਡਾ. ਪਰਮਜੀਤ ਸਿੰਘ ਸਰੋਆ ਧੰਨਵਾਦੀ ਸ਼ਬਦ ਕਹਿਣਗੇ।

Leave a Reply

Your email address will not be published. Required fields are marked *