ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਵਿਖੇ ਖੂਨਦਾਨ ਕੈਂਪ
ਪਟਿਆਲਾ (ਮਧੂਸਾਰ ਬਿਊਰੋ)
ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਵਿਖੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵੱਲੋਂ ਲਾਇਨ ਕਲੱਬ ਪਟਿਆਲਾ ਅਤੇ ਬਲੱਡ ਬੈਂਕ ਰਾਜਿੰਦਰਾ ਹਸਪਤਾਲ, ਪਟਿਆਲਾ ਸੈਂਟਰਲ ਦੇ ਸਹਿਯੋਗ ਨਾਲ ਕਾਲਜ ਦੇ ਪ੍ਰਿੰਸੀਪਲ ਡਾ. ਹਰਮਿੰਦਰ ਕੌਰ ਜੀ ਦੀ ਅਗਵਾਈ ਵਿਚ ਅੱਜ ਮਿਤੀ 22-02-2017 ਨੂੰ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਕਾਲਜ ਦੇ 58 ਵਿਦਿਆਰਥੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਹਰਮਿੰਦਰ ਕੌਰ ਨੇ ਕਾਲਜ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱਤਤਾ ਦੱਸਦਿਆ ਉਹਨਾਂ ਨੂੰ ਇਸ ਮਹਾਨ ਸੇਵਾ ਲਈ ਪ੍ਰੇਰਿਤ ਕੀਤਾ।ਇਸ ਪ੍ਰੋਗਰਾਮ ਨੂੰ ਸੰਚਾਲਤ ਕਰਨ ਵਿਚ ਡਾ. ਵਨੀਤਾ ਗਰਗ, ਪ੍ਰੋ. ਰਾਮ ਕੁਮਾਰ ਅਤੇ ਡਾ. ਰੇਖਾ ਰਾਣੀ ਕਾਲਜ ਦੇ ਤਿੰਨ ਐਨ.ਐਸ.ਐਸ. ਅਫਸਰਾਂ ਨੇ ਮੁੱਖ ਭੂਮਿਕਾ ਨਿਭਾਈ। ਇਸ ਕੈਂਪ ਲਈ ਲਾਇਨਜ਼ ਕਲੱਬ ਪਟਿਆਲਾ ਦੇ ਪ੍ਰਧਾਨ ਕੁਲਭੁਸ਼ਨ ਸ਼ਰਮਾਂ ਅਤੇ ਸਕੱਤਰ ਆਰ.ਕੇ. ਪੁਰੀ ਨੇ ਮਹੱਤਵਪੂਰਨ ਯੋਗਦਾਨ ਦਿੱਤਾ। ਇਸ ਖੂਨਦਾਨ ਕੈਂਪ ਵਿੱਚ ਬਲਬੀਰ ਸਿੰਘ ਪ੍ਰੋਜੈਕਟ ਇੰਚਾਰਜ ਲਾਇਨਜ਼ ਕਲੱਬ, ਪਟਿਆਲਾ ਵੱਲੋਂ ਅਹਿਮ ਰੋਲ ਅਦਾ ਕੀਤਾ।

