ਪੰਜਾਬ

ਬੇਅਦਬੀ ਮਾਮਲਾ : ਜਥੇਦਾਰਾਂ ਨੇ ਸਿਕੰਦਰ ਸਿੰਘ ਮਲੂਕਾ ਨੂੰ ਪੰਥ ‘ਚੋਂ ਛੇਕਿਆ !

ਅੰਮ੍ਰਿਤਸਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਚੋਣਾਂ ਦੌਰਾਨ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਆਪਣੇ ਚੋਣ ਦਫਤਰ ਦੇ ਉਦਘਾਟਨ ਮੌਕੇ ਕਰਵਾਈ ਅਰਦਾਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਬੇਅਦਬੀ ਮਾਮਲੇ ‘ਤੇ ਇਕੱਤਰਤਾ ਸੱਦੀ।

ਇਸ ਮੌਕੇ ਜਥੇਦਾਰਾਂ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਹੈ। ਇਕੱਤਰਤਾ ‘ਚ ਨੀਲ ਧਾਰੀ ਸੰਪਰਦਾ ਦੇ ਮੁਖੀ ਨੂੰ ਪੰਥ ‘ਚੋਂ ਛੇਕਣ ਦਾ ਫੈਸਲਾ ਸੁਣਾਇਆ ਗਿਆ। ਜਥੇਦਾਰਾਂ ਨੇ ਦੱਸਿਆ ਕਿ ਚੋਣਾਂ ਦੌਰਾਨ ਡੇਰਾ ਸਿਰਸਾ ਮੁਖੀ ਤੋਂ ਵੋਟਾਂ ਮੰਗਣ ਦੇ ਮਾਮਲੇ ਦੀ ਜਾਂਚ ਸੁਰਜੀਤ ਸਿੰਘ ਕਾਲਾਬੂਲਾ ਦੀ ਅਗਵਾਈ ‘ਚ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ, ਜੋ ਇਕ ਹਫਤੇ ਦੇ ਅੰਦਰ-ਅੰਦਰ ਜਥੇਦਾਰਾਂ ਨੂੰ ਰਿਪੋਰਟ ਸੌਂਪੇਗੀ। ਜਥੇਦਾਰਾਂ ਨੇ ਕਿਹਾ ਕਿ ਰਿਪੋਰਟ ‘ਚ ਸੱਚਾਈ ਸਾਹਮਣੇ ਆਉਣ ‘ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *