ਪੰਜਾਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਆਈ.ਜੀ. ਕਰਾਈਮ ਤੇ ਐਸ.ਐਸ.ਪੀ. ਤਰਨਤਾਰਨ ਪੰਜਾਬ ਐਸ.ਸੀ. ਕਮਿਸ਼ਨ ਪੇਸ਼

ਕਮਿਸ਼ਨ ਨੇ ਪੰਜਾਬ ਪੁਲੀਸ ਤੋਂ ਸੂਬੇ ‘ਚ ਚੋਣਾਂ ਦੌਰਾਨ ਐਸ.ਸੀ. ਵਰਗ ਦੇ ਲੋਕਾਂ ਨਾਲ ਹੋਈਆਂ ਘਟਨਾਵਾਂ ਦੀ ਰਿਪੋਰਟ ਮੰਗੀ
ਚੰਡੀਗੜ•, 28 ਫਰਵਰੀ (ਮਧੂਸਾਰ ਬਿਊਰੋ)
ਪੰਜਾਬ ਪੁਲੀਸ ਦੇ ਆਈ. ਜੀ. ਕਰਾਈਮ ਵਿਭੂ ਰਾਜ ਅਤੇ ਐਸ.ਐਸ. ਪੀ. ਤਰਨਤਾਰਨੀ ਹਰਜੀਤ ਸਿੰਘ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪੇਸ਼ ਹੋਏ।

ਉਨ•ਾਂ ਕਮਿਸ਼ਨ ਨੂੰ ਦੱਸਿਆ ਕਿ ਚੋਣਾਂ ਦੌਰਾਨ ਜ਼ਿਲ•ਾ ਤਰਨਤਾਰਨ ਦੇ ਪਿੰਡ ਪਲਸੌਰ ਵਿਖੇ ਇੱਕ 32 ਸਾਲਾ ਦਲਿਤ ਨੌਜਵਾਨ ਸੁਰਜੀਤ ਸਿੰਘ ਨੂੰ ਕਤਲ ਕਰਨ ਦੇ ਮਾਮਲੇ ‘ਚ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ 8 ਨੂੰ ਹੋਰ ਨਾਮਜਦ ਕੀਤਾ ਗਿਆ ਹੈ।
ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸ੍ਰੀ ਰਾਜ ਬਹਾਦਰ ਸਿੰਘ ਨੇ ਦੱਸਿਆ ਕਿ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਭਲਾਈ ਵਿਭਾਗ, ਪੰਜਾਬ ਨੂੰ ਮ੍ਰਿਤਕ ਸੁਰਜੀਤ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜਾ ਦੇਣ ਦੇ ਹੁਕਮ ਦਿੱਤੇ ਹਨ। ਉਨ•ਾਂ ਦੱਸਿਆ ਕਿ ਕਮਿਸ਼ਨ ਨੇ ਜ਼ਿਲ•ਾ ਤਰਨਤਾਰਨ ਦੇ ਪਿੰਡ ਪਲਸੌਰ ਵਿਖੇ ਦਲਿਤ ਨੌਜਵਾਨ ਸੁਰਜੀਤ ਸਿੰਘ ਦੇ ਕਤਲ ਸਬੰਧੀ ਐਸ.ਐਸ.ਪੀ. ਤਰਨਤਾਰਨ ਨੂੰ ਸੋਧੇ ਹੋਏ ਐਸ.ਸੀ./ਐਸ.ਟੀ. ਐਕਟ ਤਹਿਤ ਚੋਣਾਂ ਤੋਂ ਬਾਅਦ ਹਿੰਸਾ ਦੀ ਧਾਰਾ 3 (1) ਐਨ ਦਰਜ਼ ਕਰਨ ਅਤੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਬਣਾਉਣ ਦੇ ਹੁਕਮ ਦਿੱਤੇ ਹਨ।
ਉਨ•ਾਂ ਅੱਗੇ ਦੱਸਿਆ ਕਿ ਕਮਿਸ਼ਨ ਨੇ ਪੰਜਾਬ ਪੁਲੀਸ ਨੂੰ ਚੋਣਾਂ ਦੌਰਾਨ ਸੂਬੇ ਭਰ ‘ਚ ਅਨੁਸੂਚਿਤ ਵਰਗ ਨਾਲ ਸਬੰਧਤ ਲੋਕਾਂ ‘ਤੇ ਹੋਏ ਅੱਤਿਆਚਾਰ/ਘਟਨਾਵਾਂ ਸਬੰਧੀ ਰਿਪੋਰਟ 16 ਮਾਰਚ ਤੱਕ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉਨ•ਾਂ ਕਿਹਾ ਕਿ ਕਮਿਸ਼ਨ ਨੇ ਪੰਜਾਬ ਪੁਲੀਸ ਨੂੰ ਸੂਬੇ ‘ਚ ਵਿਧਾਨ ਸਭਾ ਚੋਣਾਂ ਦੇ ਦਿਨਾਂ ਦੌਰਾਨ ਹੋਈਆਂ ਘਟਨਾਵਾਂ ‘ਚ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਣ ਐਕਟ-1989 ਦੇ ਸੋਧੇ ਹੋਏ ਉਪਬੰਧ ਲਾਗੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।

Leave a Reply

Your email address will not be published. Required fields are marked *