ਪੰਜਾਬਪਟਿਆਲਾ

11 ਮਾਰਚ ਨੂੰ ਅਕਾਲੀ ਦਲ ਬਾਦਲ ਮੁੜ ਤੀਜੀ ਵਾਰ ਸਰਕਾਰ ਬਣਾਏਗਾ : ਰੱਖੜਾ, ਆਕੜੀ

ਦਿੱਲੀ ਚੋਣਾਂ ‘ਚ ਮਿਲੀ ਜਿੱਤ, ਅਕਾਲੀਆਂ ਨੇ ਲੱਡੂ ਵੰਡੇ
ਪਟਿਆਲਾ 1 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ)
ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਇਤਿਹਾਸਕ ਜਿੱਤ ਮਿਲਣ ਦੀ ਖੁਸ਼ੀ ‘ਚ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਲੀਡਰਸ਼ਿਪ ਨੇ ਜਿੱਤ ਦੇ ਜਸ਼ਨ ਮਨਾਏ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।

ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਨਰਦੇਵ ਸਿੰਘ ਆਕੜੀ ਨੇ ਸਾਂਝੇ ਬਿਆਨ ‘ਚ ਕਿਹਾ ਹੈ ਕਿ ਦਿੱਲੀ ਚੋਣਾਂ ‘ਚ ਅਕਾਲੀ ਦਲ ਬਾਦਲ ਦੇ ਹੱਕ ‘ਚ ਆਏ ਨਤੀਜੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ 11 ਮਾਰਚ ਨੂੰ ਵਿਧਾਨ ਸਭਾਂ ਚੋਣਾਂ ਦਾ ਨਤੀਜਾ ਵੀ ਇਤਿਹਾਸਕ ਹੋਵੇਗਾ ਅਤੇ ਅਕਾਲੀ ਦਲ ਬਾਦਲ ਪੰਜਾਬ ‘ਚ ਮੁੜ ਤੀਜੀ ਵਾਰ ਸਰਕਾਰ ਬਣਾਏਗਾ।
ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ‘ਚ ਗੁਰਦੁਆਰਾ ਕਮੇਟੀ ਦੀਆਂ ਚੋਣਾਂ ‘ਚ ਲੋਕਾਂ ਨੇ ਅਕਾਲੀ ਦਲ ਬਾਦਲ ਨੂੰ ਬਹੁਮਤ ਵਾਲਾ ਫਤਵਾ ਦਿੱਤਾ ਅਤੇ ਅਕਾਲੀ ਦਲ ਬਾਦਲ ਹੱਥੋਂ ਚੋਣ ਮੈਦਾਨ ‘ਚ ਨਿੱਤਰੇ ਸਰਨਾ ਧੜੇ ਨੂੰ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਨਾ ਧੜੇ ਨੂੰ ਦਿੱਲੀ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਘਰ ਬੈਠ ਜਾਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ‘ਚ ਅਕਾਲੀ ਦਲ ਬਾਦਲ ਨੂੰ ਟੱਕਰ ਦੇਣ ਲਈ ਹੋਰ ਕਈ ਧਿਰਾਂ ਵੀ ਨਿੱਤਰੀਆਂ ਸਨ, ਜੋ ਖਾਤੇ ਤੱਕ ਨਹੀਂ ਤੱਕ ਖੋਲ੍ਹ ਸਕੀਆਂ। ਉਨ੍ਹਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਸਮੁੱਚੀ ਨੂੰ ਵਧਾਈ ਦਿੱਤੀ।
ਇਸ ਮੌਕੇ ਦਿੱਲੀ ਚੋਣਾਂ ‘ਚ ਮਿਲੀ ਜਿੱਤ ਦੀ ਖੁਸ਼ੀ ਸਾਂਝੀ ਕਰਨ ਵਾਲਿਆਂ ‘ਚ ਡਾਇਰੈਕਟਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਅਜੇ ਥਾਪਰ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਨਰਲ ਸਕੱਤਰ ਪੰਜਾਬ ਸੁਰਜੀਤ ਸਿੰਘ, ਮਾਲਵਾ ਜ਼ੋਨ-2 ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਗਾਗੂ, ਜੋਗਿੰਦਰਪਾਲ ਸਿੰਘ, ਅਰਵਿੰਦਰ ਸਿੰਘ ਸੰਘਰਾਲ, ਅਮਨ ਬਵੇਜਾ, ਅਮਰਜੀਤ ਸਿੰਘ ਵਾਲੀਆ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *