ਪੰਜਾਬ

ਖ਼ਾਲਸਾ ਕਾਲਜ ਵਿਖੇ ‘ਯੂਫੋਰੀਆ-2017’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 3 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ)
ਇਤਿਹਾਸਕ ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਦੀ ਐਗਰੀਕਲਚਰ ਸੋਸਾਇਟੀ ਵੱਲੋਂ ‘ਯੂਫੋਰੀਆ-2017’ ਪ੍ਰੋਗਰਾਮ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ‘ਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵੰਨਗੀਆਂ ਦਾ ਮੁਜ਼ਾਹਰਾ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਕਰਵਾਏ ਗਏ ਫੋਟੋ ਕੈਪਸ਼ਨ, ਸਜਾਵਟੀ ਗੁਲਦਸਤੇ ਬਣਾਉਣ, ਸਲਾਦ ਬਣਾਉਣ, ਲੋਕ ਗੀਤ ਆਦਿ ਮੁਕਾਬਲਿਆਂ ‘ਚ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ।
ਪ੍ਰੋਗਰਾਮ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ‘ਚ ਲੁਕੀ ਪ੍ਰਤਿਭਾ ਨੂੰ ਉਭਾਰਨ ‘ਚ ਸਹਾਈ ਸਿਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਖੂਬਸੂਰਤ ਪ੍ਰੋਗਰਾਮ ਲਈ ਸਮੂਹ ਵਿਦਿਆਰਥੀ ਪ੍ਰਸੰਸਾ ਦੇ ਪਾਤਰ ਹਨ ਅਤੇ ਉਨ੍ਹਾਂ ਇਸ ਮੌਕੇ ਐਗਰੀਕਲਚਰ ਸੋਸਾਇਟੀ ਦੇ ਮੈਂਬਰਾਂ ਨੂੰ ਇਹੋ ਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਮੌਕੇ ਡਾ. ਸੁਖਬੀਰ ਸਿੰਘ, ਡਾ. ਸੁਖਮੀਨ ਬੇਦੀ, ਡਾ. ਜਸਜੀਤ ਰੰਧਾਵਾ, ਡਾ. ਕਿਰਨਦੀਪ ਹੁੰਦਲ, ਡਾ. ਆਤਮਾ ਰੰਧਾਵਾ, ਡਾ. ਮਨਬੀਰ ਸਿੰਘ, ਡਾ. ਗੁਰਸ਼ਰਨ ਕੌਰ, ਡਾ. ਸਵਰਾਜ ਕੌਰ, ਡਾ. ਮਹਿਤਾਬ ਕੌਰ ਅਤੇ ਪ੍ਰੋ: ਹਰਲੀਨ ਕੌਰ ਨੇ ਵੱਖ-ਵੱਖ ਮੁਕਾਬਲਿਆਂ ਲਈ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਜੇਤੂ ਆਏ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਵੀ ਕੀਤਾ।
ਪ੍ਰੋਗਰਾਮ ਦੇ ਅੰਤ ‘ਚ ਖੇਤੀਬਾੜੀ ਵਿਭਾਗ ਦੇ ਮੁੱਖੀ ਡਾ. ਰਣਦੀਪ ਕੌਰ ਨੇ ਮੁੱਖ ਮਹਿਮਾਨ ਅਤੇ ਸਮੂਹ ਜੱਜ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਵੱਖ-ਵੱਖ ਮੁਕਾਬਲਿਆਂ ‘ਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਪ੍ਰੋਗਰਾਮ ਨੂੰ ਸ਼ਾਨਦਾਰ ਅਤੇ ਯੋਜਨਾਬੱਧ ਤਰੀਕੇ ਨਾਲ ਕਰਵਾਉਣ ਲਈ ਪ੍ਰਿੰ: ਡਾ. ਮਹਿਲ ਸਿੰਘ ਦੇ ਸਹਿਯੋਗ ਅਤੇ ਮੈਂਬਰਾਂ ਦੀ ਪ੍ਰਸੰਸਾ ਵੀ ਕੀਤੀ।

Leave a Reply

Your email address will not be published. Required fields are marked *