ਪੰਜਾਬ

ਦਿੱਲੀ ਕਮੇਟੀ ਦੀਆਂ ਚੋਣਾਂ ‘ਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰ 6 ਮਾਰਚ ਨਤਮਸਤਕ ਹੋਣਗੇ

ਅੰਮ੍ਰਿਤਸਰ, 4 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ)
ਬੀਤੇ ਦਿਨੀਂ ਸੰਪੰਨ ਹੋਈਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੌਰਾਨ ਸ਼ਾਨਦਾਰ ਇਤਿਹਾਸਕ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੂਹ ਮੈਂਬਰ 6 ਮਾਰਚ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਆਉਣਗੇ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਵੱਲੋਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਵਡਮੁੱਲੇ ਪੰਥਕ ਕਾਰਜਾਂ, ਮਨੁੱਖੀ ਭਲਾਈ ਸੇਵਾਵਾਂ ਤੇ ਸਿੱਖ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਗਏ ਉੱਦਮਾਂ ਸਦਕਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਸੇਵਾ ਸੰਗਤਾਂ ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਸੌਂਪਣੀ ਪੰਥਕ ਅਤੇ ਕੌਮੀ ਸੋਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਆਉਣ ਵਾਲੇ ਜੇਤੂ ਰਹੇ ਮੈਂਬਰਾਂ ਦਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸਨਮਾਨ ਕੀਤਾ ਜਾਵੇਗਾ।

Leave a Reply

Your email address will not be published. Required fields are marked *