ਵੱਖ-ਵੱਖ ਆਗੂਆਂ ਵੱਲੋਂ ਰਾਜ ਕੁਮਾਰ ਸ਼ਰਮਾ ਨੂੰ ਸ਼ਰਧਾ ਦੇ ਫੁੱਲ ਭੇਂਟ
ਪਟਿਆਲਾ 5 ਮਾਰਚ (ਮਧੂਸਾਰ ਬਿਊਰੋ)
ਪਿਛਲੇ ਦਿਨੀਂ ਹਿੰਦੁਸਤਾਨ ਟਾਈਮਜ਼ ਦੇ ਫੋਟੋਗ੍ਰਾਫਰ ਭਾਰਤ ਭੂਸ਼ਨ ਦੇ ਚਾਚਾ ਜੀ ਸ਼੍ਰੀ ਰਾਜ ਕੁਮਾਰ ਸ਼ਰਮਾ ਦਾ ਸਵਰਗਵਾਸ ਹੋ ਗਿਆ ਸੀ। ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਗਰੁੜ ਪੁਰਾਣ ਦੇ ਭੋਗ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਪਾਏ ਗਏ।
ਸ਼ਰਧਾਂਜਲੀ ਸਮਾਗਮ ‘ਚ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ, ਸ਼ਹਿਰ ਅਤੇ ਆਲ਼ੇ ਦੁਆਲੇ ਤੋਂ ਅਹਿਮ ਸ਼ਖ਼ਸੀਅਤਾਂ ਨੇ ਵੀ ਆਪਣੀ ਹਾਜ਼ਰੀ ਲਵਾਈ ਗਈ। ਇਸ ਮੌਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰੀਸ਼ ਸਿੰਗਲਾ, ਅਖਿਲ ਭਾਰਤੀ ਹਿੰਦੂ ਸੁਰੱਖਿਆ ਸੰਮਤੀ ਦੇ ਮੀਤ ਪ੍ਰਧਾਨ ਰਾਜੇਸ਼ ਕੇਹਰ, ਨੈਸ਼ਨਲ ਥੈਟਰ ਆਰਟਸ ਸੁਸਾਇਟੀ ਤੋਂ ਪ੍ਰਾਣ ਸਭਰਵਾਲ, ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਤੋਂ ਸੁਰਿੰਦਰ ਸਿੰਘ, ਬਲਵਿੰਦਰ ਪਸਿਆਣਾ ਤੇ ਗੁਰਚਰਨ ਸਿੰਘ, ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ ਭੰਗੂ ਨੇ ਆਪਣੇ ਸਾਥੀਆਂ ਸਮੇਤ ਅਤੇ ਵੱਡੀ ਗਿਣਤੀ ਚ ਸ਼ਹਿਰ ਦੀ ਸ਼ਖ਼ਸੀਅਤਾਂ ਨੇ ਪਹੁੰਚ ਕੇ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਕ ਬ੍ਰਹਮ ਮਹਿੰਦਰਾ, ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਸਰਪ੍ਰਸਤ ਕਰਮਚੰਦ ਭਾਰਦਵਾਜ, ਮੁਹੱਲਾ ਸੁਧਾਰ ਕਮੇਟੀ ਅਤੇ ਸਮੂਹ ਮੁਹੱਲਾ ਨਿਵਾਸੀ ਬੀ. ਟੈਂਕ ਪਟਿਆਲਾ ਸਮੇਤ ਸ਼ਹਿਰ ਦੀਆਂ ਹੋਰਨਾਂ ਸੰਸਥਾਵਾਂ ਵੱਲੋਂ ਵੀ ਸ਼ੌਕ ਸੰਦੇਸ਼ ਭੇਜ ਕੇ ਪਰਿਵਾਰ ਦਾ ਦੁੱਖ ਵੰਡਿਆਂ ਗਿਆ। ਇਸ ਮੌਕੇ ਪੱਤਰਕਾਰ ਭਾਈਚਾਰੇ ਦੇ ਮੈਂਬਰ ਵੀ ਵੱਡੀ ਗਿਣਤੀ ਚ ਹਾਜ਼ਰ ਰਹੇ।

