ਪੰਜਾਬਪਟਿਆਲਾ

ਕੇਂਦਰੀ ਜੇਲ੍ਹ ‘ਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਰਾਸ਼ਟਰਪਤੀ ਕੋਲ ਅਪੀਲ ਅਤੇ ਰਿਹਾਈ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ : ਗਿਆਨੀ ਗੁਰਬਚਨ ਸਿੰਘ
ਪਟਿਆਲਾ 5 ਮਾਰਚ (ਕੰਵਰ ਬੇਦੀ)
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਸਜ਼ਾ ਜ਼ਾਬਤਾ ਭਾਈ ਰਾਜੋਆਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਭਾਈ ਰਾਜੋਆਣਾ ਨੇ ਗਿਆਨੀ ਗੁਰਬਚਨ ਸਿੰਘ ਨਾਲ ਫਾਂਸੀ ਦੀ ਸਜ਼ਾ ਸਬੰਧੀ ਦੇਸ਼ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਲ ਪਾਈ ਅਪੀਲ ਬਾਰੇ ਜਾਣਕਾਰੀ ਹਾਸਲ ਕੀਤੀ।

ਭਾਈ ਰਾਜੋਆਣਾ ਨੂੰ ਭਰੋਸਾ ਦਿੰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਫਾਂਸੀ ਦੀ ਸਜ਼ਾ ਨਾਲ ਸਬੰਧਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਪਾਈ ਗਈ ਅਪੀਲ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚ ਕਰਕੇ ਗੱਲਬਾਤ ਜਾਰੀ ਰੱਖੀ ਹੋਈ ਹੈ ਅਤੇ ਕੁਝ ਕਾਰਣਾਂ ਕਰਕੇ ਦੇਰੀ ਬਣੀ ਹੋਈ ਹੈ, ਪ੍ਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਯਤਨ ਕੀਤੇ ਜਾ ਰਹੇ ਹਨ।
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੇਸ਼ ‘ਚ ਸਿੱਖਾਂ ਲਈ ਕਾਨੂੰਨ ਕੁਝ ਹੋਰ ਅਤੇ ਦੂਸਰਿਆਂ ਲਈ ਹੋਰ ਮਾਪਦੰਡ ਅਪਣਾਏ ਜਾਂਦੇ ਹਨ, ਪ੍ਰੰਤੂ ਕੌਮੀ ਪੱਧਰ ‘ਤੇ ਯਤਨਾਂ ‘ਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *