ਐਸਵਾਈਐਲ ਨਹਿਰ ਦਾ ਨਿਰਮਾਣ ਲਈ ਬਜਟ ‘ਚ 100 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ : ਮਨਹੋਰ ਲਾਲ
ਚੰਡੀਗੜ੍ਹ, 6 ਮਾਰਚ (ਮਧੂਸਾਰ ਬਿਊਰੋ)
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ‘ਐਸ.ਵਾਈ.ਐਲ. ਨਹਿਰ ਬਣਨੀ ਹੈ, ਇਸ ਲਈ ਸੂਬਾ ਸਰਕਾਰ ਨੇ ਸਾਲ 2017-18 ਦੇ ਬਜਟ ਵਿਚ ਇਸ ਨਹਿਰ ਦੇ ਨਿਰਮਾਣ ਲਈ ਵੀ 100 ਕਰੋੜ ਰੁਪਏ ਦਾ ਪ੍ਰਵਧਾਨ ਕੀਤਾ ਹੈ’।
ਮੁੱਖ ਮੰਤਰੀ ਅੱਜ ਇੱਥੇ ਵਿਧਾਨ ਸਭਾ ਵਿਚ ਬਜਟ ਸੈਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।
ਉਨ੍ਹਾਂ ਨੇ ਰਾਜ ਵਿਧਾਨ ਸਭਾ ਵਿਚ ਚਲ ਰਹੇ ਬਜਟ ਸੈਸ਼ਨ ਦੌਰਾਨ ਅੱਜ ਸਾਲ 2017-18 ਲਈ ਪੇਸ਼ ਕੀਤੇ ਗÂ ਰਾਜ ਬਜਟ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਹ ਬਜਟ ਜਨਹਿਤ, ਸੰਤੁਲਿਤ ਅਤੇ ਵਿਕਾਸ ਵਾਲਾ ਬਜਟ ਹੈ। ਉਨ੍ਹਾਂ ਕਿਹਾ ਕਿ ਅੱਜ ਪੇਸ਼ ਕੀਤੇ ਗਏ ਬਜਟ ਵਿਚ ਵਿਕਾਸ ਨੂੰ ਯਕੀਨੀ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਬਜਟ ਵੰਡ ਵਿਚ 15 ਤੋਂ 30 ਫੀਸਦੀ ਤਕ ਦਾ ਵਾਧਾ ਕੀਤਾ ਗਿਆ ਹੈ ਅਤੇ ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ।
ਇਕ ਹੋਰ ਸੁਆਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸ਼ਹੀਦਾਂ ਦੇ ਪਰਿਜਨਾਂ ਨੂੰ ਦਿੱਤੇ ਜਾਣ ਵਾਲੇ ਮਾਲੀ ਮਦਦ ਨੂੰ ਬਿਨਾਂ ਪ੍ਰਮਾਣ ਪੱਤਰ ਦੇ ਦੇਣ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੇ ਜਲਦ ਤੋਂ ਜਲਦ ਮਾਲੀ ਮਦਦ ਦਾ ਫਾਇਦਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਦਫਤਰ ਨੂੰ ਪ੍ਰਾਪਤ ਹੋਣ ਵਾਲੇ ਪ੍ਰਮਾਣ ਪੱਤਰ ਦੇਰੀ ਨਾਲ ਮਿਲਦੇ ਸਨ, ਇਸ ਲਈ ਸਰਕਾਰ ਮਾਲੀ ਮਦਦ ਨੂੰ ਬਿਨਾਂ ਪ੍ਰਮਾਣ ਪੱਤਰ ਦੇ ਦੇਣ ‘ਤੇ ਵਿਚਾਰ ਕਰ ਰਹੀ ਹੈ।

