ਕਾਂਗਰਸ ਰਾਜ ਵਿਚ ਪੰਜਾਬ ਫਿਰ ਤੋਂ ਬਣੇਗਾ ਨੰਬਰ ਇਕ ਸੂਬਾ : ਕੈ. ਅਮਰਿੰਦਰ
ਚੇਅਰਮੈਨ ਜੁਲਕਾਂ ਅਤੇ ਹੋਰ ਆਗੁਆਂ ਨੇ ਕੀਤਾ ਕੈ. ਅਮਰਿੰਦਰ ਦਾ ਭਰਵਾਂ ਸਵਾਗਤ
ਪਟਿਆਲਾ 14 ਮਾਰਚ (ਕੰਵਰ ਬੇਦੀ)
ਪੰਜਾਬ ਵਿਚ ਕਾਂਗਰਸ ਵਲੋਂ ਆਪਣੀਆਂ ਵਿਰੋਧੀ ਪਾਰਟੀਆਂ ਅਤੇ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਕਰਾਰੀ ਹਾਰ ਦੇਣ ਅਤੇ 77 ਵਿਧਾਨ ਸਭਾ ਸੀਟਾਂ ਜਿੱਤਣ ਤੋਂ ਉੁਤਸਾਹਿਤ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ੇ, ਬੇਰੁਜ਼ਗਾਰੀ ਨੂੰ ਖਤਮ ਕਰਕੇ ਅਤੇ ਵਿਕਾਸ ਦੀਆਂ ਸਕੀਮਾਂ ਨੂੰ ਲਾਗੂ ਕਰਕੇ ਅਤੇ ਨਵੇਂ ਨਵੇਂ ਪ੍ਰੋਜੈਕਟ ਪੰਜਾਬ ਵਿਚ ਸਥਾਪਿਤ ਕਰਕੇ ਪੰਜਾਬ ਨੂੰ ਫਿਰ ਤੋਂ ਨੰੰਬਰ ਇਕ ਸੂਬਾ ਬਣਾਇਆ ਜਾਵੇਗਾ, ਜਿਸ ਨਾਲ ਪੰੰਜਾਬ ਫਿਰ ਤੋਂ ਇਕ ਵਾਰ ਤਰੱਕੀ ਦੀਆਂ ਲੀਹਾਂ ‘ਤੇ ਤੁਰੇਗਾ।
ਇਸ ਮੌਕੇ ਪੰੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੇ. ਕੇ. ਸ਼ਰਮਾ ਅਤੇ ਬਲਾਕ ਪ੍ਰਧਾਨ ਕੇ. ਕੇ. ਮਲਹੋਤਰਾ ਅਤੇ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਸੈਲ ਜ਼ਿਲਾ ਪਟਿਆਲਾ ਦੇ ਚੇਅਰਮੈਨ ਜਸਵਿੰਦਰ ਜੁਲਕਾਂ ਨੇ ਕੈ. ਅਮਰਿੰਦਰ ਸਿੰਘ ਦਾ ਭਰਵਾਂ ਸਵਾਗਤ ਕਰਦਿਆਂ ਸਾਂਝੇ ਤੌਰ ‘ਤੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਇਤਿਹਾਸਕ ਜਿੱਤ ਹਾਸਲ ਕੀਤੀ ਹੈ, ਜਿਸ ਦਾ ਸਾਰਾ ਸਿਹਰਾ ਮਾਣਯੋਗ ਕੈ. ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਪਾਰਟੀ ਅਤੇ ਸਮੁੱਚੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕਰਕੇ ਅਤੇ ਘਰ-ਘਰ ਕਾਂਗਰਸ ਪਾਰਟੀ ਲਈ ਪ੍ਰਚਾਰ ਕਰਕੇ ਜਿੱਤ ਦੀ ਨੀਹ ਰੱਖੀ ਅਤੇ ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਇਕ ਸ਼ਾਨਦਾਰ ਜਿੱਤ ਦਵਾਉੁਣ ਵਿਚ ਆਪਣਾ ਅਹਿਮ ਯੋਗਦਾਨ ਪਾਇਆ। ਇਸ ਮੌਕੇ ਜਸਪਾਲ ਰਾਜ ਜਿੰਦਲ, ਰਾਜੇਸ਼ ਮੰਡੌਰਾ, ਸੋਨੂੰ ਸੰਗਰ, ਅਮਰਜੀਤ ਸਿੰਘ ਆਨੰਦ, ਦਰਸ਼ਨ ਸਿੰਘ ਮਾਨ, ਗੋਪੀ ਰੰਗੀਲਾ, ਮੋਹਨ ਸ਼ਰਮਾ, ਕੁਲਦੀਪ ਸ਼ਰਮਾ, ਇੰਦਰਜੀਤ ਪਰਵਾਨਾ, ਰੋਹਿਤ ਗੁਪਤਾ, ਹਰਸਿਮਰਨ ਸੰਧੂ, ਸਤਪਾਲ ਮੰਡੌਰਾ, ਲੱਕੀ ਸ਼ਰਮਾ, ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਅਹੁਦੇਦਾਰ ਮੌਕੇ ‘ਤੇ ਹਾਜ਼ਰ ਸਨ।

