ਰਾਜ ਮਾਤਾ ਪੀਜੀਆਈ ਦਾਖਲ, ਕੈਪਟਨ ਨੇ ਕੀਤੀ ਮੁਲਾਕਾਤ
ਸਿਹਤ ਸਥਿਰ, ਜਲਦ ਹੋਣਗੇ ਡਿਸਚਾਰਜ : ਕੈਪਟਨ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ) ਰਾਜ ਮਾਤਾ ਦੀ ਅਚਨਚੇਤ ਸਿਹਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਕੋਲੰਬੀਆ ਹਸਪਤਾਲ ‘ਚ ਦਾਖਲ ਕਰਵਾਇਆ, ਜਿਥੇ ਉਹ ਆਈਸੀਯੂ ‘ਚ ਭਰਤੀ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਵਿਖੇ ਰੈਫਰ ਕਰ ਦਿੱਤਾ ਗਿਆ, ਜਿਥੇ ਬਾਅਦ ਦੁਪਹਿਰ ਕੈਪਟਨ ਅਮਰਿੰਦਰ ਸਿੰਘ ਨੇ ਮਾਂ ਦਾ ਹਾਲ-ਚਾਲ ਪੁੱਛਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਂ ਦੀ ਹਾਲਤ ਪਹਿਲਾਂ ਨਾਲੋਂ ਕਾਫੀ ਸਥਿਰ ਹੈ, ਜਿਨ੍ਹਾਂ ਨੂੰ ਜਲਦ ਹੀ ਡਿਸਚਾਰਜ ਕੀਤਾ ਜਾਵੇਗਾ।

