ਪਟਿਆਲਾ

ਚੰਦੂਮਾਜਰਾ ਦੇ ਵਿਧਾਇਕ ਬਣਨ ਦੀ ਖੁਸ਼ੀ ਵਿਚ ਸ਼ੁਕਰਾਨਾ ਸਮਾਗਮ 17 ਨੂੰ

ਸ੍ਰੀ ਅਖੰਡ ਪਾਠ ਸਾਹਿਬ ਆਰੰਭ,
ਪਟਿਆਲਾ 15 ਮਾਰਚ (ਕੰਵਰ ਬੇਦੀ) ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਚੁਣੇ ਜਾਣ ਦੀ ਖੁਸ਼ੀ ਵਿਚ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅੱਜ ਸਥਾਨਕ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ।
ਇਸ ਸਬੰਧੀ ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਮੈਂਬਰ ਸ਼੍ਰੋਮਣੀ ਕਮੇਟੀ ਜਰਨੈਲ ਸਿੰਘ ਕਰਤਾਰਪੁਰ ਅਤੇ ਸ. ਜਗਜੀਤ ਸਿੰਘ ਕੋਹਲੀ ਸਿਆਸੀ ਸਕੱਤਰ ਪ੍ਰੋ. ਚੰਦੂਮਾਜਰਾ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਆਖਿਆ ਕਿ ਅੱਜ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 17 ਮਾਰਚ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਉਪਰੰਤ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਵਾਏ ਜਾਣਗੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਣੇ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਭਾਜਪਾ ਲੀਡਰਸ਼ਿਪ ਤੇ ਵਰਕਰ ਹਾਜ਼ਰ ਹੋਣਗੇ।
ਇਸ ਮੌਕੇ ਭੁਪਿੰਦਰ ਸਿੰਘ ਸੈਫਦੀਪੁਰ ਚੇਅਰਮੈਨ, ਨਰਦੇਵ ਸਿੰਘ ਆਕੜੀ, ਜਥੇਦਾਰ ਲਾਭ ਸਿੰਘ ਦੇਵੀਨਗਰ ਮੈਂਬਰ ਸ਼੍ਰੋਮਣੀ ਕਮੇਟੀ, ਬਲਜੀਤ ਸਿੰਘ ਚੰਦੂਮਾਜਰਾ, ਬਲਜਿੰਦਰ ਸਿੰਘ ਚੰਦੂਮਾਜਰਾ, ਜ਼ਸਵਿੰਦਰਪਾਲ ਸਿੰਘ ਚੱਢਾ, ਗੁਰਮੇਜ਼ ਸਿੰਘ ਖੇੜਕੀ, ਈਸ਼ਰ ਸਿੰਘ ਅਬਲੋਵਲ, ਪਲਵਿੰਦਰ ਸਿੰਘ ਰਿੰਕੂ, ਮਨਿੰਦਰ ਸਿੰਘ ਕੌੜਾ, ਅਮਨਦੀਪ ਸਿੰਘ ਸਰਵਾਰਾ, ਮਨਿੰਦਰ ਸਿੰਘ ਕੰਬੋਜ਼, ਵੀ ਹਾਜ਼ਰ ਸਨ।

Leave a Reply

Your email address will not be published. Required fields are marked *