ਕੇਂਦਰ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਤੋਹਫ਼ਾ : ਮਹਿੰਗਾਈ ਭੱਤਾ ‘ਚ ਵਾਧਾ
ਨਵੀਂ ਦਿੱਲੀ 15 ਮਾਰਚ (ਅਸ਼ੋਕ ਵਾਸਿਸ਼ਠ/ਮਧੂਸਾਰ ਬਿਊਰੋ) ਕੇਂਦਰ ਸਰਕਾਰ ਨੇ ਮਹਿੰਗਾਈ ਭੱਤੇ ‘ਚ ਵਾਧਾ ਕਰਦਿਆਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਤੋਹਫਾ ਦਿੰਦਿਆਂ ਦੋ ਫੀਸਦੀ ਮਹਿੰਗਾਈ ਭੱਤੇ ‘ਚ ਵਾਧਾ ਕੀਤਾ ਹੈ। ਇਹ ਵਾਧਾ ਇਕ ਜਨਵਰੀ 2017 ਤੋਂ ਲਾਗੂ ਹੋਵੇਗਾ। ਮਹਿੰਗਾਈ ਭੱਤੇ ਨਾਲ 48.85 ਲੱਖ ਸਰਕਾਰੀ ਕਰਮਚਾਰੀਆਂ ਅਤੇ 55.51 ਲੱਖ ਪੈਨਸ਼ਨਰਰਾਂ ਨੂੰ ਫਾਇਦਾ ਪੁੱਜੇਗਾ।
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੌਰਾਨ ਕੇਂਦਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਰਾਹਤ ਦੀ ਕਿਸ਼ਤ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਵਾਧਾ ਸੱਤਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਤਹਿਤ ਸਵੀਕਾਰਤ ਫਾਰਮੂਲੇ ਦੇ ਅਨੁਸਾਰ ਹੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਮਹਿੰਗਾਈ ਭੱਤੇ, ਮਹਿੰਗਾਈ ਰਾਹਤ ਵਿਚ ਇਸ ਵਾਧੇ ਦਾ ਫਾਇਦਾ 48.55 ਲੱਖ ਕੇਂਦਰੀ ਕਰਮਚਾਰੀਆਂ ਸਮੇਤ 55.51 ਲੱਖ ਪੈਨਸ਼ਨਰ ਲਾਭਪਾਤਰੀਆਂ ਨੂੰ ਹੋਵੇਗਾ। ਇਸ ਵਾਧੇ ਨਾਲ ਸਰਕਾਰੀ ਖਜ਼ਾਨੇ ‘ਤੇ ਕੁੱਲ ਮਿਲਾਕੇ 5,867.28 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਵਿੱਤੀ ਸਾਲ 2017-18 ਵਿਚ 14 ਮਹੀਨੇ ਦੀ ਮਿਆਦ ਦੇ ਲਈ ਕੁੱਲ 6,833.50 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

