ਰਿਟਾਇਰੀ ਮੁਲਾਜ਼ਮਾਂ ਖਿਲਾਫ਼ ਵੀ.ਸੀ. ਦਫਤਰ ਅੱਗੇ ਐਡਹਾਕ ਕਮੇਟੀ ਧਰਨਾ ਜਾਰੀ ਰੱਖੇਗੀ : ਆਗੂ
ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਨੂੰ ਮਸਲੇ ਦੇ ਹੱਲ ਲਈ ਭੇਜਿਆ ਮੰਗ ਪੱਤਰ
ਪਟਿਆਲਾ 16 ਮਾਰਚ (ਕੰਵਰ ਬੇਦੀ)
ਪੰਜਾਬੀ ਯੂਨੀਵਰਸਿਟੀ ‘ਚ ਵੱਖ-ਵੱਖ ਵਿਭਾਗਾਂ ‘ਚ ਕੰਮ ਕਰ ਰਹੇ ਰਿਟਾਇਰੀ ਮੁਲਾਜ਼ਮਾਂ ਖਿਲਾਫ਼ ਵੀ.ਸੀ. ਦਫਤਰ ਅੱਗੇ ਚੱਲ ਰਿਹਾ ਧਰਨਾ ਅੱਗੇ ਵੀ ਜਾਰੀ ਰਿਹਾ।ਧਰਨੇ ਦੌਰਾਨ ਐਡਹਾਕ ਕਮੇਟੀ, ਅਧਿਆਪਕ ਫਰੰਟ ਤੋਂ ਇਲਾਵਾ ਕਰਮਚਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਅਥਾਰਿਟੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਸ਼ੱਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਆਪਣਾ ਬਚਾਅ ਕਰਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਗਏ ਹਨ, ਪ੍ਰੰਤੂ ਰਿਟਾਇਰੀ ਮੁਲਾਜ਼ਮਾਂ ਖਿਲਾਫ਼ ਛੇੜਿਆ ਸੰਘਰਸ਼ ਰੋਕਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਰਿਟਾਇਰੀ ਮੁਲਾਜ਼ਮਾਂ ਨੂੰ ਨਹੀਂ ਹਟਾਇਆ ਜਾਂਦਾ ਐਡਹਾਕ ਕਮੇਟੀ ਅਣÎਮਿੱਥੇ ਸਮੇਂ ਲਈ ਧਰਨੇ ਨੂੰ ਜਾਰੀ ਰੱਖੇਗੀ।
ਉਨ੍ਹਾਂ ਕਿਹਾ ਕਿ ਸਾਬਕਾ ਵਾਈਸ ਚਾਂਸਲਰ ਅਤੇ ਰਜਿਸਟਰ ਨੇ ਐਡਹਾਕ ਕਮੇਟੀ ਨਾਲ ਵਾਅਦਾ ਖਿਲਾਫ਼ ਕੀਤੀ ਹੈ, ਜੋ ਆਪਣੇ ਹੀ ਜਾਰੀ ਹੁਕਮਾਂ ਨੂੰ ਲਾਗੂ ਕਰਨ ਤੋਂ ਇਨਕਾਰੀ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਨੇ ਅਦਾਲਤੀ ‘ਚ ਆਪਣਾ ਪੱਖ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਰਿਟਾਇਰੀ ਮੁਲਾਜ਼ਮਾਂ ਦਾ ਸਾਥ ਦੇਣ ਕਰਕੇ ਪਿਛਲੇ ਅਕਾਲੀ ਭਾਜਪਾ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਗ੍ਰਾਂਟ ਨਹੀਂ ਮਿਲੀ, ਜਿਸ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੁਕੀਆਂ ਪਈਆਂ ਹਨ। ਐਡਹਾਕ ਕਮੇਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਮਾਮਲੇ ਨੂੰ ਸੁਲਝਾਉਣ ਲਈ ਪਹਿਲਕਦਮ ਕਰਨ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਧਰਨੇ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।

