ਪਟਿਆਲਾ

ਐਸਵਾਈਐਲ ਦੇ ਮੁੱਦੇ ਤੇ ਕੈਪਟਨ ਅਮਰਿੰਦਰ ਨੂੰ ਮਿਲੇ ਐਚ.ਐਸ. ਫੂਲਕਾ

ਚੰਡੀਗੜ•, 17 ਮਾਰਚ (ਮਧੂਸਾਰ ਬਿਊਰੋ)
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ‘ਚ ਮੁੱਖ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।

ਆਪ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਐਚ.ਐਸ. ਫੂਲਕਾ ਨੇ ਦੱਸਿਆ ਕਿ ਉਨ•ਾਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਕੀਤੀ ਅਤੇ ਜੋਰਦਾਰ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਨਾ ਬਣਨ ਦੇਣ ਉਨ•ਾਂ ਭਰੋਸਾ ਦਿੱਤਾ ਕਿ ਮੁੱਖ ਵਿਰੋਧੀ ਧਿਰ ਵਜੋਂ ਆਮ ਆਦਮੀ ਪਾਰਟੀ ਇਸ ਮੁੱਦੇ ਉਪਰ ਡੱਟ ਕੇ ਪੰਜਾਬ ਸਰਕਾਰ ਦਾ ਸਾਥ ਦੇਵੇ ਅਤੇ ਕਿਸੇ ਵੀ ਕੀਮਤ ਉਪਰ ਐਸਵਾਈਐਲ ਨਹਿਰ ਨੂੰ ਬਣਨ ਨਹੀਂ ਦਿੱਤਾ ਜਾਵੇਗਾ।

Leave a Reply

Your email address will not be published. Required fields are marked *