ਪਟਿਆਲਾ

ਕਰਮਚਾਰੀ ਏਕਤਾ ਐਸੋਸੀਏਸ਼ਨ ਪੰਜਾਬ ਵੱਲੋਂ ਨਵੇਂ ਸਾਲ-2017 ਦਾ ਕੈਲੰਡਰ ਰਿਲੀਜ਼

ਪਟਿਆਲ 18 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ) ਕਰਮਚਾਰੀ ਏਕਤਾ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਰਮੁੱਖ ਸਿੰਘ, ਸੂਬਾ ਜਨਰਲ ਸਕੱਤਰ ਮੁਖਵੰਤ ਸਿੰਘ ਅਤੇ ਸਮੂਹ ਸਟੇਟ ਬਾਡੀ ਅਹੁਦੇਦਾਰਾਂ ਵੱਲੋਂ ਨਵੇਂ ਸਾਲ 2017 ਦਾ ਕੈਲੰਡਰ ਰਿਲੀਜ਼ ਕੀਤਾ ਗਿਆ।

ਇਸ ਮੌਕੇ ਵਿਭਾਗ ਦੀ ਸੁਪਰਵਾਈਜ਼ਰ ਨਵਦੀਪ ਕੌਰ ਦੀ ਸਪੁੱਤਰੀ ਮਿਸ ਗੁਰਲੀਨ ਕੌਰ ਵੱਲੋਂ ਲਿਖੀ ਪੁਸਤਕ ਐਮਆਈਥੈਅ ਮੈਡ ਨੂੰ ਵੀ ਰਿਲੀਜ਼ ਕੀਤਾ ਗਿਆ। ਸੂਬਾ ਪ੍ਰਧਾਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਸਰਕਾਰ ਬਣਾਉਣ ‘ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਰਾਜ ਮੰਤਰੀ ਰਜ਼ੀਆ ਸੁਲਤਾਨਾ ਨੂੰ ਬਣਾਉਣ ‘ਤੇ ਵਧਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਐਸੋਸੀਏਸ਼ਨ ਨੇ ਉਮੀਦ ਜਿਤਾਈ ਕਿ ਨਵੀਂ ਬਣੀ ਸਰਕਾਰ ਜਲਦ ਹੀ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦਾ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕੈਪਟਨ ਦੀ ਅਗਵਾਈ ‘ਚ ਮੁਲਾਜ਼ਮਾਂ ਨੂੰ ਆਸ ਬੱਝੀ ਹੈ ਕਿ ਉਨ੍ਹਾਂ ਦੀਆਂ ਚਿਰਾਂ ਤੋਂ ਪੈਡਿੰਗ ਪਈਆਂ ਮੰਗਾਂ ਦਾ ਸਮੇਂ ਸਿਰ ਹੱਲ ਹੋਵੇਗਾ। ਇਸ ਮੌਕੇ ਕਰਨੈਲ ਸਿੰਘ ਖਜ਼ਾਨਚੀ, ਪਰਮਜੀਤ ਸਿੰਘ ਪ੍ਰੈਸ ਸਕੱਤਰ, ਜਸਵਿੰਦਰ ਸਿੰਘ ਸਟੇਜ ਸਕੱਤਰ, ਬਲਜਿੰਦਰ ਸਿੰਘ ਕਾਨੂੰਨੀ ਸਲਾਹਕਾਰ, ਗੁਰਚੇਤਨ ਸਿੰਘ ਮੀਤ ਪ੍ਰਧਾਨ, ਸਰਕਾਰ ਸ਼ਰਨ ਐਗਜ਼ੇਕਟਿਵ ਮੈਂਬਰ, ਲਾਭ ਕੌਰ, ਹੰਸ ਰਾਜ, ਮਹਿੰਦਰਪਾਲ ਕੌਰ, ਸ਼ਾਰਦਾ ਰਾਣੀ, ਸੁੰਦਰ ਰਾਣੀ, ਸੁਰਜੀਤ ਕੁਮਾਰ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਨਿਰਮਲ ਚੰਦ ਜ਼ਿਲ੍ਹਾ ਪ੍ਰਧਾਨ, ਗਗਨਦੀਪ ਸਿੰਘ ਜ. ਸਕੱਤਰ ਜਲੰਧਰ, ਜਗਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਤ੍ਰਿਪਤਾ ਰਾਣੀ ਅਤੇ ਪਰਵਿੰਦਰ ਸਿੰਘ ਨਨਹੇੜੀ ਜ਼ਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਅਖੀਰ ਵਿਚ ਸੂਬਾ ਪ੍ਰਧਾਨ ਵੱਲੋਂ ਹਾਜ਼ਰ ਸਾਰੇ ਮੈਂਬਰਾਂ ਦਾ ਪ੍ਰੋਗਰਾਮ ‘ਚ ਸ਼ਾਮਲ ਹੋਣ ‘ਤੇ ਧੰਨਵਾਦ ਕੀਤਾ।

Leave a Reply

Your email address will not be published. Required fields are marked *