ਸੇਵਾ-ਮੁਕਤ ਲੈਫਟੀਨੈਂਟ ਜਨਰਲ ਸ਼ੇਰਗਿਲ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਨਿਯੁਕਤ
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦਾ ਦਰਜਾ ਮਿਲਿਆ
ਵਿਮਲ ਸੁੰਬਲੀ ਮੁੱਖ ਮੰਤਰੀ ਦੇ ਪ੍ਰੈਸ ਸਕੱਤਰ ਬਣੇ
ਕੈਪਟਨ ਸੰਦੀਪ ਸੰਧੂ, ਮੇਜਰ ਅਮਰਦੀਪ ਸਿੰਘ ਤੇ ਕਰਨਪਾਲ ਸੇਖੋਂ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਨਿਯੁਕਤ
ਖੂਬੀ ਰਾਮ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਬਣੇ
ਚੰਡੀਗੜ੍ਹ 21 ਮਾਰਚ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਨੇ ਅੱਜ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸ੍ਰੀ ਤਜਿੰਦਰ ਸਿੰਘ ਸ਼ੇਰਗਿਲ ਪੀ.ਵੀ.ਐਸ.ਐਮ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ ਤੇ ਉਨ੍ਹਾਂ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸ੍ਰੀ ਤਜਿੰਦਰ ਸਿੰਘ ਸ਼ੇਰਗਿਲ ਤੋਂ ਇਲਾਵਾ ਸ੍ਰੀ ਵਿਮਲ ਸੁੰਬਲੀ ਨੂੰ ਮੁੱਖ ਮੰਤਰੀ ਦਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕੈਪਟਨ ਸੰਦੀਪ ਸਿੰਘ ਸੰਧੂ, ਮੇਜਰ ਅਮਰਦੀਪ ਸਿੰਘ ਅਤੇ ਸ੍ਰੀ ਕਰਨਪਾਲ ਸਿੰਘ ਸੇਖੋਂ ਨੂੰ ਮੁੱਖ ਮੰਤਰੀ ਦਾ ਸਿਆਸੀ ਸਕੱਤਰ ਨਿਯੁਕਤ ਕੀਤਾ ਗਿਆ ਹੈ ਤੇ ਸ੍ਰੀ ਖੂਬੀ ਰਾਮ (ਸੇਵਾ-ਮੁਕਤ ਆਈ.ਜੀ.) ਨੂੰ ਮੁੱਖ ਮੰਤਰੀ ਦਾ ਸੁਰੱਖਿਆ ਸਲਾਹਕਾਰ ਬਣਾਇਆ ਗਿਆ ਹੈ।

