ਪੰਜਾਬ

ਬਾਬਰੀ ਮਸਜਿਦ ਵਿਵਾਦ : ਦੋਵੇਂ ਧਿਰਾਂ ਆਪਸੀ ਗੱਲਬਾਤ ਨਾਲ ਕੱਢਣ ਮਸਲੇ ਦਾ ਹੱਲ : ਸੁਪਰੀਮ ਕੋਰਟ

ਨਵੀਂ ਦਿੱਲੀ 21 ਮਾਰਚ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ)
ਅਯੌਧਿਆ ਵਿਵਾਦ ਨੂੰ ਲੈ ਕੇ ਭਾਜਪਾ ਦੇ ਆਗੂ ਸੁਬਾਰਮਨੀਅਮ ਸਵਾਮੀ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਦੋਵੇਂ ਧਿਰਾਂ ਆਪਸੀ ਗੱਲਬਾਤ ਨਾਲ ਮਸਲੇ ਦਾ ਹੱਲ ਕੱਢਣ ਤਾਂ ਚੰਗਾ ਹੋਵੇਗਾ। ਕੋਰਟ ਨੇ ਕਿਹਾ ਕਿ ਸਰਬਸੰਮਤੀ ਨਾਲ ਸਾਰੀਆਂ ਸਬੰਧਤ ਧਿਰਾਂ ਇਕੱਠੀਆਂ ਬੈਠਣ ਅਤੇ ਮਸਲੇ ਦਾ ਹੱਲ ਸੰਜੀਦਗੀ ਨਾ ਕਰਨ। ਸੁਪਰੀਮ ਕੋਰਟ ਨੇ ਮਾਮਲੇ ਦੀ ਜਲਦ ਸੁਣਵਾਈ ਤੋਂ ਇਨਾਰ ਕਰ ਦਿੱਤਾ ਹੈ।

ਚੀਫ ਜਸਟਿਸ ਜੇ ਐਸ ਖੇਹਰ ਦੀ ਅਗਵਾਈ ਵਾਲੇ ਬੈਚ ਨੇ ਕਿਹਾ ਕਿ ਅਜਿਹੇ ਧਾਰਮਿਕ ਮੁੱਦਿਆਂ ਨੂੰ ਗੱਲਬਾਤ ਨਾਲ ਸੁਲਝਾਇਆ ਜਾ ਸਕਦਾ ਹੈ। ਬੈਚ ਵਿਚ ਜਸਟਿਸ ਡੀ ਵਾਈ ਚੰਦਚੂਹੜ ਅਤੇ ਜਸਟਿਸ ਐਸ ਕੇ ਕੌਲ ਵੀ ਸ਼ਾਮਲ ਸਨ। ਬੈਚ ਨੇ ਕਿਹਾ ਕਿ ‘ਇਹ ਧਰਮ ਅਤੇ ਭਾਵਨਾਵਾਂ ਨਾਲ ਜੁੜੇ ਮੁੱਦੇ ਹਨ, ਅਜਿਹੇ ਵਿਵਾਦਤ ਮੁੱਦੇ ਦੇ ਹੱਲ ਲਈ ਸਾਰੀਆਂ ਧਿਰਾਂ ਨੂੰ ਇਕੱਠੇ ਬੈਠਣਾ ਚਾਹੀਦਾ ਅਤੇ ਸਰਬਸੰਮਤੀ ਨਾਲ ਕੋਈ ਨਿਰਣਾ ਲੈਣਾ ਚਾਹੀਦਾ। ਸੁਪਰੀਮ ਕੋਰਟ ਨੇ ਇਹ ਟਿੱਪਣੀ ਉਸ ਸਮੇਂ ਕੀਤੀ ਜਦੋਂ ਭਾਜਪਾ ਆਗੂ ਸੁਬਾਰਾਮਨੀਅਮ ਸਵਾਮੀ ਨੇ ਇਸ ਮਾਮਲੇ ‘ਤੇ ਜਲਦ ਸੁਣਵਾਈ ਦੀ ਮੰਗ ਕੀਤੀ।

Leave a Reply

Your email address will not be published. Required fields are marked *