ਜਥੇਦਾਰ ਕੋਹਾੜ ਸ੍ਰੋਮਣੀ ਅਕਾਲੀ ਦਲ ਦੀ ਵਿਧਾਨਕਾਰ ਪਾਰਟੀ ਦੇ ਡਿਪਟੀ ਲੀਡਰ ਹੋਣਗੇ
ਚੰਡੀਗੜ• 22 ਮਾਰਚ (ਮਧੂਸਾਰ ਬਿਊਰੋ)
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਬਣਾਉਣ ਦਾ ਐਲਾਨ ਕੀਤਾ ਹੈ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਥੇਦਾਰ ਅਜੀਤ ਸਿੰਘ ਕੋਹਾੜ ਪਾਰਟੀ ਦੇ ਸੀਨੀਅਰ ਵਿਧਾਨਕਾਰ ਹਨ ਅਤੇ ਉਹ ਲਗਾਤਾਰ ਪੰਜਵੀਂ ਵਾਰ ਜਿੱਤ ਕੇ ਫਿਰ ਵਿਧਾਨ ਸਭਾ ਵਿੱਚ ਪਹੁੰਚੇ ਹਨ। ਉਹ ਪਿਛਲੇ ਲੰਬੇ ਸਮੇ ਤੋਂ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸ਼ਲਾਘਾਯੋਗ ਸੇਵਾਵਾਂ ਨਿਭਾਉਦੇ ਰਹੇ ਹਨ। ਇਸ ਦੇ ਨਾਲ ਹੀ ਉਹ ਪਾਰਟੀ ਦੀ ਕੋਰ ਕਮੇਟੀ ਦੇ ਸੀਨੀਅਰ ਮੈਂਬਰ ਵੀ ਹਨ।

