ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਸ਼ਟਰਪਤੀ ਨਾਲ ਸ਼ਿਸ਼ਟਾਚਾਰ ਮਿਲਣੀ
ਨਵੀਂ ਦਿੱਲੀ, 22 ਮਾਰਚ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ। ਇਕ ਸਰਕਾਰੀ ਬੁਲਾਰੇ ਨੇ ਇਸ ਨੂੰ ਸ਼ਿਸ਼ਟਾਚਾਰ ਮਿਲਣੀ ਦੱਸਿਆ।
ਪੰਜਾਬ ਵਿਧਾਨ ਚੋਣਾਂ ਵਿੱਚ ਕਾਂਗਰਸ ਦੀ ਫੈਸਲਾਕੁੰਨ ਜਿੱਤ ਤੋਂ ਬਾਅਦ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਦੀ ਰਾਸ਼ਟਰਪਤੀ ਨਾਲ ਪਹਿਲੀ ਮੁਲਾਕਾਤ ਸੀ।
ਸੰਖੇਪ ਮੀਟਿੰਗ ਦੌਰਾਨ ਰਾਸ਼ਟਰਪਤੀ ਨੇ ਪ੍ਰਭਾਵਸ਼ਾਲੀ ਫਤਵੇ ਨਾਲ ਚੁਣੇ ਜਾਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ।

