ਪਟਿਆਲਾ

ਸ਼ਹੀਦ ਭਗਤ ਸਿੰਘ ਜਿੰਦਾਬਾਦ ਦੇ ਨਾਅਰਿਆਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ

ਪਟਿਆਲਾ 23 ਮਾਰਚ (ਮਧੂਸਾਰ ਬਿਊਰੋ)
ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਚ ਅੱਜ ਕਾਲਜ ਸਟਾਫ, ਦਰਜਾ ਚਾਰ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ।

ਕਾਲਜ ਵਿਖੇ ਰੱਖੇ ਸ਼ਰਧਾਂਜਲੀ ਸਮਾਗਮ ਵਿਚ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਨੂੰ ਫੁੱਲ ਅਰਪਣ ਕੀਤੇ ਗਏ ਅਤੇ ਭਗਤ ਸਿੰਘ, ਰਾਜਗੁਰੂ, ਅਤੇ ਸੁਖਦੇਵ ਦੀ ਦੇਸ਼ ਲਈ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਕਾਲਜ ਦੇ ਪ੍ਰਿਸੀਪਲ ਡਾ.ਸੁਖਬੀਰ ਸਿੰਘ ਥਿੰਦ ਨੇ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਮਹਾਨ ਦੇਸ਼ ਭਗਤ ਦਸਦੇ ਹੋਏ ਵਿਦਿਆਰਥੀਆਂ ਨੂੰ ਦੇਸ਼ ਭਗਤੀ ਅਤੇ ਦੇਸ਼ ਪ੍ਰੇਮ ਦਾ ਸੁਨੇਹਾ ਦਿੱਤਾ। ਉਹਨਾਂ ਸ਼ਰਧਾਂਜਲੀ ਦਿੰਦਿਆ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਦੀ ਕੁਰਬਾਨੀ ਸਕਦਾ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਆਜ਼ਾਦੀ ਉਪਰੰਤ ਤਰੱਕੀ ਕਰ ਰਹੇ ਹਾਂ।
ਕਾਲਜ ਦਰਜਾ ਚਾਰ ਕਰਮਚਾਰੀਆਂ ਦੇ ਪ੍ਰਧਾਨ ਰਾਮ ਲਾਲ ਰਾਮਾ ਦੀ ਅਗਵਾਈ ਵਿਚ ਦਰਜਾਚਾਰ ਯੂਨੀਅਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜ਼ਿੰਦਾਬਾਦ ਇਨਕਲਾਬ ਜਿੰਦਾਬਾਦ ਅਤੇ ਭਾਰਤ ਮਾਤਾ ਜ਼ਿੰਦਾਬਾਤ ਦੇ ਨਾਅਰੇ ਲਾਏ। ਇਸ ਸਮੇਂ ਲੱਡੂ ਵੀ ਵੰਡੇ ਗਏ।
ਸਮਾਗਮ ਵਿਚ ਪ੍ਰੋ. ਰਣਜੀਤ ਸਿੰਘ ਟਿਵਾਣਾ, ਸ. ਬਲਬੀਰ ਸਿੰਘ, ਬਲਜਿੰਦਰ ਸਿੰਘ, ਵਿਜੈ ਕੁਮਾਰ, ਅਵਤਾਰ ਸਿੰਘ, ਰਾਮ ਪ੍ਰਸ਼ਾਦ ਸਰੋਤ ਜ਼ਿਲ੍ਹਾ ਮੀਤ ਪ੍ਰਧਾਨ, ਰਾਜ ਕੁਮਾਰ, ਸੁਰੇਸ਼ ਮੰਗਾ, ਸੁਨੀਤਾ ਸਹੋਤਾ, ਸੋਨੀਆ, ਸ਼੍ਰੀਮਤੀ ਮੰਜੂ, ਮਹਿੰਦਰ, ਰਜਤ, ਸੂਰਜ, ਸੁੰਦਰ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ।

Leave a Reply

Your email address will not be published. Required fields are marked *