ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦਫ਼ਤਰ ਨੂੰ ਚੰਡੀਗੜ੍ਹ ਤੋਂ ਪਟਿਆਲਾ ‘ਚ ਤਬਦੀਲ ਕਰਨ ਦਾ ਐਲਾਨ
ਆਧੁਨਿਕ ਸਹੂਲਤਾਂ ਨਾਲ ਲੈਸ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਦਾ ਉਦਘਾਟਨ
ਅਕਾਲੀ ਕੌਰ ਸਿੰਘ ਜੀ ਵਰਗੇ ਗੁਰਮੁੱਖਾਂ ਦੇ ਯਤਨਾਂ ਸਦਕਾ ਪੰਥ ਹਮੇਸ਼ਾ ਪ੍ਰਫੁਲਿਤ ਹੋਇਆ: ਪ੍ਰੋ. ਬਡੂੰਗਰ
ਪਟਿਆਲਾ 23 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦਫ਼ਤਰ ਨੂੰ ਪਟਿਆਲਾ ਵਿਖੇ ਤਬਦੀਲ ਕਰਨ ਦਾ ਐਲਾਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਟਿਆਲਾ ਸਿੱਖਿਆ ਦਾ ਮੁੱਖ ਕੇਂਦਰ ਹੈ। ਜਿਥੇ ਕਿ ਵੱਖ-ਵੱਖ ਯੂਨੀਵਰਸਿਟੀਆਂ ਅਤੇ ਸਿੱਖਿਆ ਦੇ ਮੁੱਖ ਕੇਂਦਰ ਹਨ। ਹੁਣ ਸ਼੍ਰੋਮਣੀ ਕਮੇਟੀ ਦਾ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦਾ ਦਫ਼ਤਰ ਚੰਡੀਗੜ੍ਹ ਤੋਂ ਤਬਦੀਲ ਕਰਕੇ ਪਟਿਆਲਾ ਵਿਖੇ ਲਿਆਂਦਾ ਜਾਵੇਗਾ।
ਉਹ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਦੀ ਨਵੀਨਤਮ ਇਮਾਰਤ ਦਾ ਉਦਘਾਟਨ ਕਰਨ ਉਚੇਚੇ ਤੌਰ ‘ਤੇ ਪਹੁੰਚੇ ਸਨ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਕਾਲੀ ਕੌਰ ਸਿੰਘ ਜੀ ਵਰਗੇ ਗੁਰਮੁੱਖਾਂ ਦੇ ਯਤਨਾਂ ਸਦਕਾ ਪੰਥ ਹਮੇਸ਼ਾ ਪ੍ਰਫੁਲਿਤ ਹੋਇਆ। ਉਹਨਾਂ ਕਿਹਾ ਕਿ ਅਕਾਲੀ ਕੌਰ ਸਿੰਘ ਜੀ ਦਾ ਜੀਵਨ ਪੰਥਕ ਰਿਹਾ। ਉਹ ਹਮੇਸ਼ਾ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਰਹਿੰਦੇ ਸਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਅਕਾਲੀ ਕੌਰ ਸਿੰਘ ਜੀ ਨੇ ਸਾਹਿਤਕ ਖੇਤਰ ਵਿਚ ਨਿਵੇਕਲੀ ਸੇਵਾ ਕੀਤੀ। ਉਹਨਾਂ ਕਿਹਾ ਕਿ ਅਕਾਲੀ ਜੀ ਇਕ ਅਜਿਹੀ ਪੰਥਕ ਸਖਸੀਅਤ ਸਨ ਜਿਹਨਾਂ ਨੇ ਗੁਰੂ ਸਾਹਿਬਾਨ ਦੀ ਬਖਸ਼ੀ ਗੁਰਸਿੱਖੀ ਨੂੰ ਪ੍ਰਾਪਤ ਕਰਕੇ ਆਪਣਾ ਸਮੁੱਚਾ ਜੀਵਨ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ‘ਤੇ ਲਗਾਇਆ। ਇਸੇ ਕਾਰਨ ਅਕਾਲੀ ਕੌਰ ਸਿੰਘ ਜੀ ਦੀ ਨਿਵੇਕਲੀ ਪਹਿਚਾਣ ਬਣੀ।
ਪ੍ਰੋ. ਬਡੂੰਗਰ ਨੇ ਕਿਹਾ ਕਿ ਜਿਥੇ ਸਾਨੂੰ ਗੁਰਸਿੱਖੀ ਦੇ ਜੀਵਨ ਦੇ ਨਾਲ-ਨਾਲ ਪਾਠਕ ਬਣਨ ਦੀ ਲੋੜ ਹੈ। ਉਹਨਾਂ ਕਿਹਾ ਕਿ ਚੰਗਾ ਸਾਹਿਤ ਪੜਨਾ ਅਤੇ ਲਿੱਖਣਾ ਸਾਡੇ ਜੀਵਨ ਦਾ ਉਦੇਸ਼ ਹੋਣਾ ਚਾਹੀਦਾ ਹੈ ਤਾਂ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਿੱਖਤਾਂ ਦੇ ਸਕੀਏ।
ਇਸ ਉਦਘਾਟਨੀ ਰਸਮ ਮੌਕੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ, ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ, ਜਥੇਦਾਰ ਬਲਦੇਵ ਸਿੰਘ ਕਾਇਮਪੁਰੀ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਨਿਰਮਲ ਸਿੰਘ ਹਰਿਆਉ ਅੰਤ੍ਰਿੰਗ ਮੈਂਬਰ, ਬੀਬੀ ਜੋਗਿੰਦਰ ਕੌਰ ਅੰਤ੍ਰਿੰਗ ਮੈਂਬਰ, ਜਥੇਦਾਰ ਸੁਰਿੰਦਰ ਸਿੰਘ ਸਭਰਵਾਲ, ਜਥੇਦਾਰ ਲਾਭ ਸਿੰਘ ਦੇਵੀਨਗਰ, ਬੀਬੀ ਪਰਮਜੀਤ ਕੌਰ ਬਜਾਜ਼, ਜਥੇਦਾਰ ਗੁਰਪ੍ਰੀਤ ਸਿੰਘ ਝੱਬਰ, ਜਥੇਦਾਰ ਮੇਜਰ ਸਿੰਘ, ਜਥੇਦਾਰ ਰਵਿੰਦਰ ਸਿੰਘ ਖਾਲਸਾ, ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਹਰਭਜਨ ਸਿੰਘ ਮਸਾਣਾ, ਬੀਬੀ ਮਨਜੀਤ ਕੌਰ, ਡਾ. ਪਰਮਜੀਤ ਸਿੰਘ ਸਰੋਆ, ਭਗਵੰਤ ਸਿੰਘ ਧੰਗੇੜਾ ਮੈਨੇਜਰ, ਪ੍ਰੋ. ਹਿੰਮਤ ਸਿੰਘ, ਡਾ. ਧਰਮਿੰਦਰ ਸਿੰਘ ਉਭਾ, ਪ੍ਰਿੰਸੀਪਲ ਰਮਨਜੀਤ ਕੌਰ, ਗਿਆਨੀ ਪ੍ਰਨਾਮ ਸਿੰਘ ਹੈਡ ਗ੍ਰੰਥੀ, ਜਥੇਦਾਰ ਇੰਦਰਮੋਹਨ ਸਿੰਘ ਬਜਾਜ, ਸੁਖਦਰਸ਼ਨ ਸਿੰਘ ਮਿਹੋਣ, ਚੇਅਰਮੈਨ ਲਖਵੀਰ ਸਿੰਘ ਲੋਟ, ਚੇਅਰਮੈਨ ਜਸਪਾਲ ਸਿੰਘ ਕਲਿਆਣ, ਚੇਅਰਮੈਨ ਬਲਵਿੰਦਰ ਸਿੰਘ ਬਰਸਟ, ਡਾ. ਗੁਰਵੀਰ ਸਿੰਘ ਡਾਇਰੈਕਟਰ, ਡਾ. ਪਰਮਵੀਰ ਸਿੰਘ, ਹਰਦੀਪ ਸਿੰਘ ਸਨੌਰ, ਗੁਰਜੀਤ ਸਿੰਘ ਉਪਲੀ, ਕੁਲਜੀਤ ਸਿੰਘ ਮੱਲੀ, ਚੇਅਰਮੈਨ ਗੁਰਦੀਪ ਸਿੰਘ ਸੇਖਪੁਰਾ ਤੋਂ ਇਲਾਵਾ ਸਮੂੰਹ ਸੰਗਤਾਂ ਹਾਜ਼ਰ ਸਨ।

