30 ਮਾਰਚ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਸ਼ਿਵ ਸੈਨਾ ਹਿੰਦੁਸਤਾਨ ਦਾ 14ਵਾਂ ਸਥਾਪਨਾ ਦਿਵਸ
ਪਟਿਆਲਾ 28 ਮਾਰਚ (ਮਧੂਸਾਰ ਬਿਊਰੋ)
ਹਿੰਦੂਆਂ ਤੇ ਲਾਚਾਰਾਂ ਤੇ ਹੱਕਾਂ ਲਈ ਸੰਘਰਸ਼ ਕਰਨ ਵਾਲੀ ਪਾਰਟੀ ਸ਼ਿਵ ਸੈਨਾ ਹਿੰਦੁਸਤਾਨ ਤੇ 14 ਸਾਲ ਪੂਰੇ ਹੋਣ ਤੇ ਪਾਰਟੀ ਵਰਕਰਾਂ ਵੱਲੋਂ 30 ਮਾਰਚ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ ਨਾਭਾ ਰੋਡ ਪਟਿਆਲਾ ਦੇ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਕੁਮਾਰ ਗੁਪਤਾ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਾਰਿਆਂ ਅੱਗੇ ਆਪਣੇ ਵਿਚਾਰ ਰੱਖਣਗੇ।
ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਕੁਮਾਰ ਗੁਪਤਾ ਨੇ ਦੱਸਿਆ ਕਿ ਪਾਰਟੀ ਵੱਲੋਂ 14 ਸਾਲਾਂ ਚ ਕੀਤੇ ਗਏ ਇੰਨਾ ਸੰਘਰਸ਼ਾਂ ਦੇ ਚੱਲਦੇ ਹੀ ਸ਼ਿਵ ਸੈਨਾ ਹਿੰਦੁਸਤਾਨ ਦਾ ਭਾਰਤ ਦੇ 18 ਸੂਬਿਆ ਚ ਵਿਸਤਾਰ ਹੋ ਚੁੱਕਿਆ ਹੋ ਚੁੱਕਿਆ ਹੈ। ਜਿੱਥੇ ਪਾਰਟੀ ਵੱਲੋਂ ਵੱਡੇ ਪੱਧਰ ਦੇ ਕੰਮ ਕੀਤੇ ਜਾ ਰਹੇ ਹਨ ਤੇ ਜ਼ਰੂਰਤਮੰਦ ਤੇ ਲਾਚਾਰਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ 30 ਮਾਰਚ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ ਚ ਸਾਰਿਆਂ ਨੂੰ ਪਹੁੰਚਣ ਲਈ ਅਪੀਲ ਕੀਤੀ ਗਈ ਤਾਂ ਜੋ ਉਹ ਵੀ ਸ਼ਿਵ ਸੈਨਾ ਹਿੰਦੁਸਤਾਨ ਬਾਰੇ ਵਿਸਤਾਰਪੂਰਵਕ ਜਾਣਕਾਰੀ ਹਾਸਿਲ ਕਰ ਸਕਣ।

