ਸ਼ਿਵ ਸੈਨਾ ਬਾਲ ਠਾਕਰੇ ਨਾਲ ਕੋਈ ਸਬੰਧ ਨਹੀਂ : ਪਰਵੀਤ ਕਥੂਰੀਆ
ਪਟਿਆਲਾ 29 ਮਾਰਚ (ਕੰਵਰ ਬੇਦੀ) ਬੀਤੇ ਦੀਂ ਸ਼ਿਵ ਸੈਨਾ ਹਿੰਦੁਸਤਾਨ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ ਅਤੇ ਪੰਡਿਤ ਸੈਲ ਦੇ ਜ਼ਿਲ੍ਹਾ ਪ੍ਰਧਾਨ ਪੰਡਿਤ ਬਦਰੀਨਾਥ ਕੁਝ ਗਲਤਫਹਿਮੀਆਂ ਦੇ ਚੱਲਦੇ ਸ਼ਿਵ ਸੈਨਾ ਬਾਲ ਠਾਕਰੇ ‘ਚ ਸ਼ਾਮਲ ਹੋ ਗਏ ਸਨ।
ਇਸ ਸਬੰਧੀ ਉਨ੍ਹਾਂ ਵੱਲੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ ਨਾਲ ਮੁਲਾਕਾਤ ਕੀਤੀ ਗਈ ਅਤੇ ਆਪਸੀ ਮਤਭੇਦ ਦੂਰ ਕੀਤੇ ਗਏ, ਜਿਸ ਦੇ ਚੱਲਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਅਸੀਂ ਸ਼ਿਵ ਸੈਨਾ ਹਿੰਦੁਸਤਾਨ ਦੇ ਇਕ ਸੱਚੇ ਸਿਪਾਹੀ ਹਾਂ ਅਤੇ ਤਨ,ਮਨਧਨ ਨਾਲ ਸ਼ਿਵ ਸੈਨਾ ਹਿੰਦੁਸਤਾਨ ਦੀ ਸੇਵਾ ਕਰਦੇ ਰਹਾਂਗਾ। ਆਗੂਆਂ ਨੇ ਇਹ ਵੀ ਸਪੱਸ਼ਟ ਕੀਤਾ ਸਾਡਾ ਸ਼ਿਵ ਸੈਨਾ ਬਾਲਠਾਕਰੇ ਨਾਲ ਕੋਈ ਸਬੰਧ ਨਹੀਂ ਹੈ।

