ਦੇਸ਼-ਵਿਦੇਸ਼ਪੰਜਾਬ

ਮਨਜੀਤ ਸਿੰਘ ਜੀ.ਕੇ. ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਜਨਰਲ ਸਕੱਤਰ ਚੁਣਿਆ

ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦਾ ਰਹਾਂਗਾ : ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ, 30 ਅਪ੍ਰੈਲ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਹਾਊਸ ਵੱਲੋਂ ਮੁੜ ਮਨਜੀਤ ਸਿੰਘ ਜੀ.ਕੇ. ਨੂੰ ਪ੍ਰਧਾਨ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ।

ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੀ ਸੰਗਤ ਨੇ ਉਨ੍ਹਾਂ ਨੂੰ ਮੁੜ ਬਹੁਮਤ ਵਾਲਾ ਫਤਵਾ ਦਿੱਤਾ ਹੈ, ਜਿਸ ਦਾ ਉਹ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਜੋ ਵਾਅਦੇ ਦਿੱਲੀ ਦੀ ਸਿੱਖ ਸੰਗਤ ਨਾਲ ਕੀਤੇ ਗਏ ਹਨ ਉਨ੍ਹਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਕਮੇਟੀ ਦੇ ਹਰ ਕੰਮ ਨੂੰ ਪਾਰਦਰਸ਼ਤਾ ਨਾਲ ਹੀ ਕੀਤਾ ਜਾਵੇਗਾ।
ਇਸ ਮੌਕੇ ਜਨਰਲ ਸਕੱਤਰ ਚੁਣੇ ਜਾਣ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਤਹਿਤ ਸਿੱਖ ਸੰਗਤ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਪੰਜਾਬੀ ਬਾਗ ਹਲਕੇ ਤੋਂ ਸਾਬਕਾ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਸਰਨਾ ਨੂੰ ਲਗਾਤਾਰ ਦੂਜੀ ਵਾਰ ਹਰਾਇਆ ਹੈ।
ਸ੍ਰੀ ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ ਹਨ। ਉਹਨਾਂ ਦੇ ਲਗਾਤਾਰ ਤੀਜੀ ਵਾਰ ਜਨਰਲ ਸਕੱਤਰ ਚੁਣੇ ਜਾਣ ਨੂੰ ਉਹਨਾਂ ਦੀ ਮੁਹਿੰਮ ਲਈ ਵੱਡਾ ਹੁਲਾਰਾ ਮੰਨਿਆ ਜਾ ਰਿਹਾ ਹੈ ਕਿਉਂਕਿ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਵਿਚ ਵੱਡੀ ਗਿਣਤੀ ਵਿਚ ਸਿੱਖ ਅਤੇ ਪੰਜਾਬੀ ਰਹਿੰਦੇ ਹਨ।
ਇਸ ਦੌਰਾਨ ਲਗਾਤਾਰ ਤੀਜੀ ਵਾਰ ਜਨਰਲ ਸਕੱਤਰ ਚੁਣੇ ਜਾਣ ਤੋਂ ਬਾਅਦ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਪਰਮਾਤਮਾ ਦਾ ਸ਼ੁਕਰਾਨਾ ਜਿਹਨਾਂ ਨੇ ਉਹਨਾਂ ਨੂੰ ਸੰਗਤ ਦੀ ਸੇਵਾ ਦਾ ਮੌਕਾ ਬਖਸ਼ਿਆ ਹੈ। ਉਹਨਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ‘ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਤੀਨਿਧ ਵਜੋਂ ਅਤੇ ਪਾਰਟੀ ਦੇ ਵਫਾਦਾਰ ਸਿਪਾਹੀ ਵਜੋਂ ਉਹ ਪਾਰਟੀ ਦੀਆਂ ਆਸਾਂ ‘ਤੇ ਖਰ•ੇ ਉਤਰਣ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।

Leave a Reply

Your email address will not be published. Required fields are marked *