ਪੰਜਾਬੀ ਯੂਨੀਵਰਸਿਟੀ ਵਿਖੇ “ਰੌਣਕ ਵਿਹੜੇ ਦੀ“ ਸਭਿਆਚਾਰਕ ਪ੍ਰੋਗਰਾਮ
ਪਟਿਆਲਾ, 31 ਮਾਰਚ (ਮਧੂਸਾਰ ਬਿਊਰੋ)
ਪੰਜਾਬੀ ਯੂਨੀਵਰਸਿਟੀ ਦੇ ਅੰਮ੍ਰਿਤਾ ਸ਼ੇਰ ਗਿੱਲ ਹੋਸਟਲ ਵਿਖੇ ਬੀਤੀ ਸ਼ਾਮ “ਰੌਣਕ ਵਿਹੜੇ ਦ” ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਨਾਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਵਿਦਿਆਰਥਣਾਂ ਨੂੰ ਸਬੰਧਨ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਮੂਲ ਮੰਤਵ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰਕ ਦੇ ਵਿਕਾਸ ਦੇ ਸੰਦਰਭ ਵਿੱਚ ਵਿਦਿਆਰਥਣਾਂ ਵਲੋਂ ਪੇਸ਼ ਕੀਤਾ ਗਿਆ ਪ੍ਰੋਗਰਾਮ ਬੜਾ ਸ਼ਲਾਘਾਯੋਗ ਹੈ। ਇਸ ਮੌਕੇ ਤੇ ਐਡੀਸ਼ਨਲ ਡੀਨ ਵਿਦਿਆਰਥੀ ਭਲਾਈ, ਲੜਕੀਆਂ ਡਾ. ਅੰਮ੍ਰਿਤਪਾਲ ਕੌਰ ਨੇ ਵੱਖ ਵਖ ਹੋਸਟਲਾਂ ਵਿੱਚ ਹੋ ਰਹੀਆਂ ਵੱਖ ਵੱਖ ਅਕਾਦਮਿਕ, ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਵਿਦਿਆਰਥਣਾਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਹੁੰਦੀ ਹੈ।ਇਸ ਮੌਕੇ ਤੇ ਵਿਦਿਆਰਥਣਾਂ ਵਲੋ਼ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਭੰਡ, ਸਕਿੱਟ, ਮਿਮੀਕਰੀ, ਸਿੱਠਣੀਆਂ, ਮਾਡਲਿੰਗ, ਗਿੱਧਾ ਸ਼ਾਮਲ ਸੀ। ਇਸ ਮੌਕੇ ਤੇ ਡਾ. ਦੇਵਿੰਦਰ ਸਿੰਘ, ਰਜਿਸਟਰਾਰ; ਡਾ. ਬਲਜੀਤ ਸਿੰਘ ਸਿੱਧੂ ਵਿੱਤ ਅਫਸਰ; ਡਾ. ਰਵਨੀਤ ਕੌਰ, ਐਡੀਸ਼ਨਲ ਪ੍ਰੋਵੋਸਟ ਨੇ, ਡਾ. ਰਿਤੂ ਲਹਿਲ ਨੇ ਵੀ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਤੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

