ਪੰਜਾਬ

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਪੁਰੀ (ਉਡੀਸਾ) ਦੀ ਅਕੁਆਇਰ ਕੀਤੀ ਜ਼ਮੀਨ ਦੇ ਹੱਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ

ਅੰਮ੍ਰਿਤਸਰ 31 ਮਾਰਚ (ਸੋਨੂੰ ਨਰੂਲਾ/ਮਧੂਸਾਰ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਜਗਨਨਾਥ ਮੰਦਿਰ, ਪੁਰੀ (ਉਡੀਸਾ) ਦੇ ਮੁੱਖ ਪ੍ਰਬੰਧਕ ਨੂੰ ਇੱਕ ਪੱਤਰ ਲਿਖ ਕੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ (ਮੱਠ) ਦੀ ਅਕੁਆਇਰ ਕੀਤੀ ਜ਼ਮੀਨ ਦੇ ਮਸਲੇ ਦਾ ਹੱਲ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ।

ਉਨ੍ਹਾਂ ਇਸ ਪੱਤਰ ਵਿਚ ਲਿਖਿਆ ਹੈ ਕਿ ਇਸ ਗੁਰਦੁਆਰਾ ਸਾਹਿਬ ਦੀ ਜੋ ਜ਼ਮੀਨ ਸਰਕਾਰ ਵੱਲੋਂ ਅਕੁਆਇਰ ਕਰ ਕੇ ਸ੍ਰੀ ਜਗਨਨਾਥ ਮੰਦਿਰ ਨੂੰ ਦਿੱਤੀ ਗਈ ਹੈ, ਉਸਨੂੰ ਵਾਪਸ ਗੁਰਦੁਆਰਾ ਸਾਹਿਬ ਨੂੰ ਦਿਵਾਉਣ ਸਬੰਧੀ ਗੱਲਬਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ. ਸੁਰਜੀਤ ਸਿੰਘ ਭਿੱਟੇਵਡ ਤੇ ਸ. ਗੁਰਚਰਨ ਸਿੰਘ ਗਰੇਵਾਲ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ. ਹਰਭਜਨ ਸਿੰਘ ਐਡੀ: ਸਕੱਤਰ ਸ਼੍ਰੋਮਣੀ ਕਮੇਟੀ ‘ਤੇ ਅਧਾਰਿਤ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ ਸ਼੍ਰੋਮਣੀ ਕਮੇਟੀ ਦੇ ਇਸ ਵਫਦ ਨੂੰ ਤੁਰੰਤ ਸਮਾਂ ਦਿੱਤਾ ਜਾਵੇ ਤਾਂ ਜੋ ਗੁਰਦੁਆਰਾ ਸਾਹਿਬ ਦੀ ਜ਼ਮੀਨ ਦਾ ਮਸਲਾ ਹੱਲ ਹੋ ਸਕੇ।

Leave a Reply

Your email address will not be published. Required fields are marked *