ਪੰਜਾਬ

ਸਿਹਤ ਵਿਭਾਗ ਵਲੋਂ ਮੁਲਾਜ਼ਮਾਂ ਦੀ ਬਦਲੀਆਂ ਅਤੇ ਤੈਨਾਤੀਆਂ ਲਈ ਆਨ-ਲਾਈਨ ਅਰਜ਼ੀਆਂ ਪ੍ਰਾਪਤ ਕਰੇਗਾ

ਚੰਡੀਗੜ੍ਹ,1 ਅਪ੍ਰੈਲ (ਮਧੂਸਾਰ ਬਿਊਰੋ)
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਇਕ ਆਦੇਸ਼ ਜਾਰੀ ਕਰਦਿਆਂ ਸਿਹਤ ਵਿਭਾਗ ਦੇ ਮੈਡੀਕਲ ਅਫਸਰਾਂ,ਏ.ਐਨ.ਐਮ., ਹੋਰ ਅਧਿਕਾਰੀਆਂ ਅਤੇ ਮੁਲਜ਼ਮਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਲਈ ਆਨ-ਲਾਈਨ ਅਰਜੀਆਂ ਲੈਣ ਲਈ ਕਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਇਕ ਉੱਚ-ਪੱਧਰੀ ਮੀਟਿੰਗ ਕਰਕੇ ਸੀਨੀਅਰ ਅਧਿਕਾਰੀਆਂ ਦੀ ਰਾਏ ਲੈਕੇ ਫੈਸਲਾ ਕੀਤਾ ਗਿਆ ਹੈ ਕਿ ਹੁਣ ਮੁਲਾਜ਼ਮ ਬਦਲੀਆਂ ਅਤੇ ਤੈਨਾਤੀਆਂ ਲਈ ਸਿਹਤ ਵਿਭਾਗ ਦੀ ਈ-ਮੇਲ healthtransferspunjab0gmail.com ’ਤੇ ਆਪਣੀਆਂ ਪ੍ਰਤੀ ਬੇਨਤੀਆਂ ਭਿਜਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਦਲੀਆਂ ਅਤੇ ਤੈਨਾਤੀਆਂ ਦੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਲਿਆਉਣ ਲਈ ਅਤੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਕੀਮਤੀ ਸਮੇਂ ਦੀ ਬਚਤ ਕਰਨ ਲਈ ਇਹ ਅਹਿਮ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਆਮ ਤੌਰ ‘ਤੇ ਅਪ੍ਰੈਲ ਦਾ ਮਹੀਨਾ ਬਦਲੀਆਂ ਲਈ ਨਿਸ਼ਚਿਤ ਕੀਤਾ ਗਿਆ ਹੈ ਪਰੰਤੂ ਹੁਣ ਤੱਕ ਪ੍ਰਸੋਨਲ ਵਿਭਾਗ ਵਲੋਂ ਇਸ ਵਿਸ਼ੇ ਤੇ ਹਦਾਇਤਾਂ ਜਾਰੀ ਨਹੀਂ ਕੀਤੀਆਂ ਗਈਆਂ ਹਨ ਫਿਰ ਵੀ ਸਿਹਤ ਵਿਭਾਗ ਨੂੰ ਬਦਲੀਆਂ ਅਤੇ ਤੈਨਾਤੀਆਂ ਸਬੰਧੀ ਪ੍ਰਾਪਤ ਹੋ ਰਹੀਆਂ ਅਰਜ਼ੀਆਂ ‘ਤੇ ਫੈਸਲਾ ਕੀਤਾ ਜਾਣਾ ਬਣਦਾ ਹੈ। ਸਿਹਤ ਵਿਭਾਗ ਇਸ ਪ੍ਰਕਿਰਿਆ ਲਈ ਸ਼ੁਰੂ ਕੀਤੀ ਈ-ਮੇਲ ਦੁਆਰਾ ਇਛੁੱਕ ਅਧਿਕਾਰੀ ਅਤੇ ਮੁਲਾਜ਼ਮ ਤੱਥਾਂ ਦਾ ਬਿਊਰਾ ਦਿੰਦੇ ਹੋਏ ਆਪਣੀ ਬਦਲੀ ਲਈ ਪ੍ਰਤੀ ਬੇਨਤੀ 30 ਅਪ੍ਰੈਲ,2017 ਤੱਕ ਭੇਜ ਸਕਦੇ ਹਨ ਅਤੇ ਪ੍ਰਤੀ ਬੇਨਤੀਆਂ ਪ੍ਰਾਪਤ ਹੋਣ ਉਪਰੰਤ ਬੇਨਤੀ ਕਰਤਾ ਨੂੰ ਪ੍ਰਾਪਤੀ ਰਸੀਦ ਵੀ ਪਹੁੰਚਾਈ ਜਾਵੇਗੀ।
ਸ੍ਰੀ ਮਹਿੰਦਰਾ ਨੇ ਦੱਸਿਆ ਕਿ ਇਸ ਪ੍ਰਕਿਰਿਆ ਦੀ ਦੇਖ-ਰੇਖ ਵਿਸ਼ੇਸ਼ ਸਕੱਤਰ ਸਿਹਤ ਵਲੋਂ ਕੀਤੀ ਜਾਵੇਗੀ ਅਤੇ ਇਨ੍ਹਾਂ ਸਾਰੀਆਂ ਅਰਜ਼ੀਆਂ ਦੇ ਪ੍ਰਾਪਤ ਹੋਣ ਉਪਰੰਤ ਬਦਲੀਆਂ ਅਤੇ ਤੈਨਾਤੀਆਂ ਲਈ ਅੰਤਿਮ ਫੈਸਲਾ ਲਿਆ ਜਾਵੇਗਾ।

Leave a Reply

Your email address will not be published. Required fields are marked *