ਪਟਿਆਲਾ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ ਸ਼ੁਰੂ

ਵਪਾਰੀਆਂ ਨੇ ਖਰੀਦੀ 130 ਟਨ ਕਣਕ
ਪਟਿਆਲਾ, 3 ਅਪ੍ਰੈਲ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਵੱਲੋਂ ਘੱਟੋਂ ਘੱਟ ਸਮਰੱਥਨ ਮੁੱਲ ‘ਤੇ ਕਣਕ ਦੀ ਖਰੀਦ ਸ਼ੁਰੂ ਕਰਨ ਤੋਂ ਬਾਅਦ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ।

ਹਾਲਾਂਕਿ ਗਰਮੀ ਦੇ ਦੇਰੀ ਨਾਲ ਆਉਣ ਕਾਰਨ ਅਜੇ ਤੱਕ ਕਣਕਾਂ ਪੂਰੀ ਤਰ੍ਹਾਂ ਨਾਲ ਪੱਕੀਆਂ ਨਹੀਂ ਹਨ ਜਿਸ ਕਰਕੇ ਕਣਕ ਵਿੱਚ ਹਾਲੇ ਨਮੀ ਜਿਆਦਾ ਹੋਣ ਕਾਰਨ ਕਿਸਾਨਾਂ ਨੇ ਆਪਣੀ ਫ਼ਸਲ ਨੂੰ ਮੰਡੀਆਂ ਵਿੱਚ ਲਿਆਉਣਾ ਸ਼ੁਰੂ ਨਹੀਂ ਕੀਤਾ। ਆਉਣ ਵਾਲੇ ਦਿਨਾਂ ‘ਚ ਜ਼ਿਲ੍ਹੇ ਵਿੱਚ ਬਣਾਈਆਂ ਗਈਆਂ ਕੁਲ 108 ਮੰਡੀਆਂ ‘ਚ ਕਣਕ ਦੀ ਆਮਦ ‘ਚ ਭਾਰੀ ਤੇਜੀ ਹੋਵੇਗੀ ਅਤੇ ਇਸ ਦੇ ਨਾਲ ਹੀ ਕਣਕ ਦੀ ਸਰਕਾਰੀ ਖਰੀਦ ਵੀ ਸ਼ੁਰੂ ਹੋ ਜਾਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ‘ਚ ਅੱਜ ਸਿਰਫ 40 ਟਨ ਕਣਕ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਕੁਲ 130 ਟਨ ਹੀ ਕਣਕ ਮੰਡੀਆਂ ਵਿੱਚ ਆਈ ਹੈ। ਉਹਨਾਂ ਕਿਹਾ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦਾ ਮੁੱਲ 1625 ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ ਜਦਕਿ ਵਪਾਰੀਆਂ ਨੇ ਐਮ.ਐਸ.ਪੀ. ਨਾਲੋਂ ਪੰਜ ਰੁਪਏ ਵੱਧ ਦੇ ਕੇ 130 ਟਨ ਕਣਕ ਦੀ ਖਰੀਦ ਕੀਤੀ ਹੈ।

Leave a Reply

Your email address will not be published. Required fields are marked *