ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਬਾਰੇ ਫੈਸਲਾ ਲਵੇ : ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 4 ਅਪ੍ਰੈਲ (ਮਧੂਸਾਰ ਅੱਪਡੇਟ)
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਯੂ. ਪੀ. ਦੀ ਯੋਗੀ ਸਰਕਾਰ ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਜਲਦ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਬਾਰੇ ਫੈਸਲਾ ਲਵੇ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਯੋਗੀ ਸਰਕਾਰ ਨੇ ਆਪਣਾ ਵਾਅਦਾ ਨਿਭਾਇਆ ਹੈ ਤੇ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਨਾ ਬਣਦਾ ਹੈ। ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਬਾਰੇ ਉਹਨਾਂ ਦਾ ਵਾਅਦਾ ਚੇਤੇ ਕਰਵਾਇਆ ਜਿਸ ਤਹਿਤ ਉਹਨਾਂ ਨੇ ਕਿਸਾਨਾਂ ਤੋਂ ਅਗਾਉਂ ਫਾਰਮ ਵੀ ਭਰਵਾ ਲਏ ਸਨ। ਉਹਨਾਂ ਸਵਾਲ ਕੀਤਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਕਿਹੜੀ ਗੱਲੋਂ ਯੋਗੀ ਸਰਕਾਰ ਵਾਂਗ ਫੈਸਲਾ ਨਹੀਂ ਰਹੇ ?

