ਸੁਪਰੀਮ ਕੋਰਟ ਵੱਲੋਂ ਕੌਮੀ ਰਾਜ ਮਾਰਗਾਂ ‘ਤੇ ਸ਼ਰਾਬ ਦੇ ਠੇਕਿਆਂ ‘ਤੇ ਪਾਬੰਦੀ ਦਾ ਫੈਸਲਾ ਸਹੀ : ਮਨੋਹਰ ਲਾਲ
ਚੰਡੀਗੜ੍ਹ, 5 ਮਾਰਚ (ਮਧੂਸਾਰ ਬਿਊਰੋ)
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਸੁਪਰੀਮ ਕੋਰਟ ਵੱਲੋਂ ਕੌਮੀ ਤੇ ਰਾਜ ਰਾਜਮਾਰਗਾਂ ਤੋਂ 500 ਮੀਟਰ ਦੀ ਦੂਰੀ ‘ਤੇ ਬਾਰ ਤੇ ਸ਼ਰਾਬ ਦੇ ਠੇਕਿਆਂ ਦੇ ਸਬੰਧ ਵਿਚ ਲਏ ਗਏ ਫੈਸਲਾ ਦਾ ਸਨਮਾਨ ਕਰਦੀ ਹੈ।
ਨ੍ਹਾਂ ਕਿਹਾ ਕਿ ਸੂਬੇ ਵਿਚ ਇਸ ਉਦਯੋਗ ਵਿਚ ਲਗੇ ਲੋਕਾਂ ਲਈ ਕੋਈ ਰਸਤਾ ਕੱਢਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਬਾਰੇ ਰਾਜ ਦੇ ਆਬਕਾਰੀ ਤੇ ਕਰਾਧਾਨ ਵਿਭਾਗ ਅਤੇ ਸੈਰ-ਸਪਾਟਾ ਅਧਿਕਾਰੀ ਵਿਚਾਰ-ਵਟਾਂਦਰਾ ਕਰ ਰਹੇ ਹਨ।
ਮੁੱਖ ਮੰਤਰੀ ਅੱਜ ਪਾਣੀਪਤ ਵਿਚ ਪੱਤਰਕਾਰਾਂ ਵੱਲੋਂ ਪੰਜਾਬ ਤੇ ਰਾਜਸਥਾਨ ਸਰਕਾਰਾਂ ਵੱਲੋਂ ਬਾਰ ਤੇ ਸ਼ਰਾਬ ਦੇ ਠੇਕਿਆਂ ਦੇ ਸਬੰਧ ਵਿਚ ਕੁਝ ਸਟੇਟ ਹਾਈ ਵੇ ਨੂੰ ਡੀ ਨੋਟੀਫਾਈ ਕੀਤੇ ਜਾਣ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ।
ਪਾਣੀਪਤ ਵਿਚ ਚਲ ਰਹੀ ਨਾਜਾਇਜ ਮੀਟ ਦੀ ਦੁਕਾਨਾਂ ਦੇ ਸਬੰਧ ਵਿਚ ਪੁੱੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨਾਜਾਇਜ ਕਾਰੋਬਾਰ ਵਿਚ ਲਗੀ ਮੀਟ ਦੀਆਂ ਦੁਕਾਨਾਂ ਨੂੰ ਸੂਚੀਬੱਧ ਕੀਤਾ ਜਾਵੇਗਾ।
ਸੂਬੇ ਦੇ ਜਮੀਨ ਦੇ ਕਲੈਕਟਰਾਂ ਦਾਮਾਂ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਲੈਕਟਰ ਰੇਟ ਮਾਰਕੀਟ ਰੇਟ ਦੇ ਬਰਾਬਰ ਹੀ ਹੋਣਗੇ ਅਤੇ ਵੱਧ ਫ਼ਕਰ ਨਹੀਂ ਹੋਵੇਗਾ।
ਸੂਬੇ ਦੇ ਨਿੱਜੀ ਸਕੂਲਾਂ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਕੁਝ ਨਿੱਜੀ ਸਕੂਲਾਂ ਦੇ ਨਾਲ ਸਮਝੌਤਾ ਕੀਤਾ ਹੈ ਕਿ ਉਹ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਅਤੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚਾ ਤਿਆਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱÎਚਿਆਂ ਨੂੰ ਚੰਗੀ ਸਿਖਿਆ ਦਿੱਤੀ ਜਾਵੇਗੀ। ਹਰਿਆਣਾ ਸਕੂਲ ਐਜੂਕੇਸ਼ਨ ਨਿਯਮ 134ਏ ਦੇ ਤਹਿਤ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਸਿਖਿਆ ਵਿਭਾਗ ਵੱਲੋਂ ਚੰਗੇ ਤੇ ਹੁਸ਼ਿਆਰ ਬੱਚਿਆਂ ਦੀ ਮਦਦ ਕੀਤੀ ਜਾਵੇਗੀ ਅਤੇ ਅਜਿਹੇ ਬੱਚਿਆਂ ਦੇ ਦਾਖਲੇ ਲਈ ਨਿੱਜੀ ਸਕੂਲਾਂ ਵਿਚ 10 ਫੀਸਦੀ ਦਾ ਕੋਟਾ ਨਿਰਧਾਰਿਤ ਹੈ।
ਇਕ ਹੋਰ ਸੁਆਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਕਸ਼ਮ ਯੋਜਨਾ ਬਣਾਈ ਹੈ, ਜਿਸ ਦੇ ਤਹਿਤ ਲਗਭਗ 9000 ਲੋਕਾਂ ਨੇ ਰਜਿਸਟਰੇਸ਼ਨ ਕਰਵਾਇਆ ਹੈ ਅਤੇ ਹੁਣ ਤਕ 4500 ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ, ਪਿਛਲੇ ਦਿਨਾਂ ਫਰੀਦਾਬਾਦ ਦੇ ਪੀ.ਐਚ.ਡੀ. ਚੈਂਬਰ ਆਫ ਕਾਮਰਸ ਵੱਲੋਂ ਕੈਂਪ ਲਗਾ ਕੇ 300 ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਕੌਸ਼ਲ ਵਿਕਾਸ ਕੇਂਦਰ ਵੀ ਖੋਲ੍ਹੇ ਜਾ ਰਹੇ ਹਨ।
ਸੂਬੇ ਵਿਚ ਨਸ਼ਾਖੋਰੀ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਾਖੋਰੀ ਨੂੰ ਵੱਧਣ ਨਹੀਂ ਦਿੱਤਾ ਜਾਵੇਗਾ।

