ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਆਈ ਜੀ ਜ਼ੋਨ ਏ ਐਸ ਰਾਏ ਦਾ ਨਿੱਘਾ ਸਵਾਗਤ
ਪਟਿਆਲਾ 5 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਪੰਜਾਬ ਪੁਲਿਸ ਕੇ ਹੋਣਹਾਰ ਤੇ ਇਮਾਨਦਾਰ ਅਫਸਰ ਏ ਐਸ ਰਾਏ ਦਾ ਪਟਿਆਲਾ ਜ਼ੋਨ ਦੇ ਆਈ.ਜੀ. ਵੱਲੋਂ ਅਹੁਦਾ ਸੰਭਾਲਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ, ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਗਲਾ, ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ ਸਮੇਤ ਕਈ ਸ਼ਿਵ ਸੈਨਿਕ ਵਰਕਰ ਹਾਜ਼ਰ ਸਨ।
ਇਸ ਮੌਕੇ ਆਈ ਜੀ ਜ਼ੋਨ ਏ ਐਸ ਰਾਏ ਨੂੰਫੁੱਲਾਂ ਦਾ ਬੁੱਕਾ ਵੀ ਦਿੱਤਾ ਗਿਆ। ਇਸ ਦੌਰਾਨ ਸ਼ਿਵ ਸੈਨਾ ਦੇ ਮੁਖੀ ਪਵਨ ਕੁਮਾਰ ਗੁਪਤਾ ਵੱਲੋਂ ਸਮਾਜ ਦੇ ਭੈੜ ਅਨਸਰਾਂ ਨੂੰ ਨੱਥ ਪਾਉਣ ਲਈ ਚਰਚਾ ਵੀ ਕੀਤੀ ਗਈ। ਉਨ੍ਹਾਂ ਦੰਸਿਆ ਕਿ ਸ਼ਹਿਰ ਵਿਚ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ, ਜੋ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਦਲਦਲ ਵੱਲ ਧੱਕ ਰਿਹਾ ਹੈ। ਗੁਪਤਾ ਨੇ ਦੱਸਿਆ ਕਿ ਨਸ਼ੇ ਦਾ ਕਾਰੋਬਾਰੀਆਂ ਖਿਲਾਫ਼ ਕਾਰਵਾਈ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਏ ਐਸ ਰਾਏ ਨੂੰ ਭਰੋਸਾ ਦਿਵਾਇਆ ਕਿ ਭੈੜੇ ਅਨਸਰਾਂ ਖਿਲਾਫ਼ ਮੁਹਿੰਮ ਦੌਰਾਨ ਪੁਲਿਸ ਨੂੰ ਸ਼ਿਵ ਸੈਨਾ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾਵੇਗਾ।
ਇਸ ਉਪਰੰਤ ਏ ਐਸ ਰਾਏ ਨੇ ਕਿਹਾ ਕਿ ਸਰਕਾਰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਕੰਮ ਕਰ ਰਹੀ ਹੈ ਅਤੇ ਨਸ਼ੇ ਦੇ ਕਾਰੋਬਾਰੀਆਂ ਖਿਲਾਫ਼ ਕਾਰਵਾਈ ਕਰਨ ਨੂੰ ਲੈ ਕੇ ਕੋਈ ਵੀ ਸੰਕੋਚ ਨਹੀਂ ਕੀਤਾ ਜਾਵੇਗਾ ਅਤੇ ਸ਼ਹਿਰ ‘ਚੋਂ ਨਸ਼ੇ ਦੇ ਸਮਗਲਰਾਂ ਦਾ ਸਫਾਇਆ ਕਰਨ ਲਈ ਪੁਲਿਸ ਕਾਰਵਾਈ ਨੂੰ ਅੰਜ਼ਾਮ ਦੇਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਮਾਕਾਂਤ ਪਾਂਡੇ ਤੇ ਹੋਰ ਸ਼ਿਵ ਸੈਨਿਕ ਵਰਕਰ ਵੀ ਹਾਜ਼ਰ ਸਨ।

