ਪਟਿਆਲਾ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ ਸ਼ੁਰੂ

ਹੁਣ ਤੱਕ 1303 ਟਨ ਕਣਕ ਦੀ ਆਮਦ
ਪਟਿਆਲਾ, 5 ਅਪ੍ਰੈਲ (ਮਧੂਸਾਰ ਬਿਊਰੋ)
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 108 ਮੰਡੀਆਂ ਵਿੱਚੋਂ 8 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 8 ਮੰਡੀਆਂ ਵਿੱਚ ਅੱਜ 135 ਟਨ ਕਣਕ ਦੀ ਆਮਦ ਹੋਈ ਹੈ ਅਤੇਂ 2 ਮੰਡੀਆਂ ਵਿੱਚੋਂ ਕਣਕ ਖਰੀਦੀ ਗਈ ਹੈ। ਉਹਨਾਂ ਦੱਸਿਆ ਕਿ ਇਸ ਸਾਲ 859132 ਮੀਟਰਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ। ਜਦੋਂ ਕਿ ਪਿਛਲੇ ਸਾਲ 8 ਲੱਖ 58 ਹਜ਼ਾਰ 680 ਮੀਟਰਕ ਟਨ ਕਣਕ ਮੰਡੀਆਂ ਵਿੱਚ ਆਈ ਸੀ।
ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ‘ਚ ਅੱਜ ਸਿਰਫ 135 ਟਨ ਕਣਕ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਕੁਲ 1303 ਟਨ ਹੀ ਕਣਕ ਮੰਡੀਆਂ ਵਿੱਚ ਆਈ ਹੈ। ਉਹਨਾਂ ਕਿਹਾ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦਾ ਮੁੱਲ 1625 ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਹੁਣ ਤੱਕ 452 ਟਨ ਕਣਕ ਦੀ ਖਰੀਦ ਹੋਈ ਹੈ ਜਿਸ ਵਿੱਚੋਂ ਪਨਗਰੇਨ ਵੱਲੋਂ 2 ਟਨ, ਵੇਅਰ ਹਾਊਸ ਵੱਲੋਂ 50 ਟਨ ਜਦਕਿ ਵਪਾਰੀਆਂ ਨੇ 400 ਟਨ ਕਣਕ ਦੀ ਖਰੀਦ ਕੀਤੀ ਹੈ।

Leave a Reply

Your email address will not be published. Required fields are marked *