ਪਟਿਆਲਾ

ਬਾਦਲ ਨੇ ਕਿਸਾਨਾਂ ਨੂੰ ਫੌਰੀ ਰਾਹਤ ਤੇ ਪੂਰੇ ਮੁਆਵਜ਼ੇ ਦੀ ਮੰਗ ਦੁਹਰਾਈ

ਤੁਰੰਤ ਗਿਰਦਾਵਰੀ ਦੇ ਹੁਕਮ ਦੇਣ ਦੀ ਮੰਗ ਮੰਨਣ ‘ਤੇ ਕੀਤਾ ਸਰਕਾਰ ਦਾ ਧੰਨਵਾਦ
ਚੰਡੀਗੜ•, 6 ਅਪ੍ਰੈਲ (ਮਧੂਸਾਰ ਬਿਊਰੋ)
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੂਬੇ ਵਿਚ ਕੱਲ• ਰਾਤ ਹੋਈ ਗੜ•ੇਮਾਰੀ ਤੇ ਬੇਮੌਸਮੀ ਬਰਸਾਤ ਦੇ ਨਾਲ ਕਿਸਾਨਾਂ ਦੇ ਹੋਏ ਵਿਆਪਕ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਫੌਰੀ ਹੁਕਮ ਦੇਣ ਦੀ ਉਹਨਾਂ ਦੀ ਮੰਗ ਮੰਨਣ ‘ਤੇ ਸਰਕਾਰ ਦਾ ਧੰਨਵਾਦ ਕੀਤਾ ਹੈ ਤੇ ਕਿਸਾਨਾਂ ਨੂੰ ਫੌਰੀ ਰਾਹਤ ਦੇਣ ਤੇ ਪੂਰਾ ਮੁਆਵਾਜ਼ ਦੇਣ ਦੀ ਮੰਗ ਦੁਹਰਾਈ ਹੈ।

ਸ. ਬਾਦਲ ਨੇ ਕਿਹਾ ਕਿ ਉਹ ਸਰਕਾਰ ਦੇ ਧੰਨਵਾਦੀ ਹਨ ਜਿਸਨੇ ਵਿਆਪਕ ਗੜ•ੇਮਾਰੀ ਤੇ ਬਰਸਾਤ ਨਾਲ ਹੋਏ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਫੌਰੀ ਤੌਰ ‘ਤੇ ਜਾਰੀ ਕੀਤੇ ਜਾਣ ਦੀ ਉਹਨਾਂ ਵੱਲੋਂ ਸਵੇਰ ਵੇਲੇ ਕੀਤੀ ਗਈ ਮੰਗ ਨੂੰ ਪ੍ਰਵਾਨ ਕਰ ਲਿਆ ਹੈ।
ਉਹਨਾਂ ਕਿਹਾ ਕਿ ਇਹ ਕੁਦਰਤੀ ਆਫਤ ਉਦੋਂ ਆਈ ਹੈ ਜਦੋਂ ਸੂਬੇ ਭਰ ਵਿਚ ਕਣਕ ਪੂਰੀ ਤਰ•ਾਂ ਪੱਕ ਗਈ ਹੈ ਤੇ ਵਾਢੀ ਲਈ ਤਿਆਰ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਕਣਕ ਨੂੰ ਪੁੱਤਾਂ ਵਾਂਗ ਪਾਲਣ ‘ਤੇ ਵੱਡਾ ਨਿਵੇਸ਼ ਕੀਤਾ ਹੈ ਤੇ ਇਸ ਗੜ•ੇਮਾਰੀ ਤੇ ਬਰਸਾਤ ਨੇ ਕਿਸਾਨਾਂ ਦੇ ਜੀਵਨ ਨੂੰ ਬਰਬਾਦ ਕਰਨ ਦੇ ਰਾਹ ਪਾ ਦਿੱਤਾ ਹੈ ਕਿਉਂਕਿ ਬੇਮੌਸਮੀ ਬਰਸਾਤ ਨਾਲ ਉਹਨਾਂ ਦਾ ਵੱਡਾ ਨੁਕਸਾਨ ਹੋਇਆ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਸਹਾਇਤਾ ਲਈ ਅੰਤਰਿਮ ਮਦਦ ਵਜੋਂ ਉਹਨਾਂ ਨੂੰ ਫੌਰੀ ਰਾਹਤ ਪ੍ਰਦਾਨ ਕੀਤੀ ਜਾਵੇ ਤਾਂ ਕਿ ਉਹ ਹਾਲਾਤ ਨਾਲ ਨਜਿੱਠਣ ਦੇ ਸਮਰਥ ਹੋ ਸਕਣ ਅਤੇ ਵਿਸ਼ੇਸ਼ ਗਿਰਦਾਵਰੀ ਦੇ ਪੂਰੀ ਹੋਣ ‘ਤੇ ਉਹਨਾਂ ਦੇ ਹੋਏ ਪੂਰੇ ਨੁਕਸਾਨ ਦਾ ਮੁਆਵਜ਼ਾ ਉਹਨਾਂ ਨੂੰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਨਵੀਂ ਸਰਕਾਰ ਨੇ ਹਾਲੇ ਸੱਤਾ ਸੰਭਾਲੀ ਹੈ ਤੇ ਲੋਕਾਂ ਖਾਸ ਤੌਰ ‘ਤੇ ਕਿਸਾਨਾਂ ਨੂੰ ਉਸ ਤੋਂ ਵੱਡੀਆਂ ਆਸਾਂ ਹਨ। ਉਹਨਾਂ ਕਿਹਾ ਕਿ ਲੋਕਾਂ ਦੇ ਹਿਤਾਂ ਦੀ ਰਾਖੀ ਕਰਨਾ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਵੀ ਬਣਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਜਦੋਂ ਵੀ ਅਜਿਹੇ ਹਾਲਾਤ ਆਏ ਤਾਂ ਸਰਕਾਰ ਕਦੇ ਪਿੱਛੇ ਨਹੀਂ ਹਟੀ ਤੇ ਨਵੀਂ ਸਰਕਾਰ ਤੋਂ ਵੀ ਇਹੀ ਤਵੱਕੋ ਕੀਤੀ ਜਾ ਰਹੀ ਹੈ।
ਸਾਬਕਾ ਮੁੱਖ ਮੰਤਰੀ ਨੇ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਸ ਕੁਦਰਤੀ ਆਫਤ ਦੇ ਕਾਰਨ ਪੈਦਾ ਹੋਏ ਮੁਸ਼ਕਿਲਾਂ ਹਾਲਾਤਾਂ ਦੇ ਮੱਦੇਨਜ਼ਰ ਕਿਸਾਨਾਂ ਵੱਲੋਂ ਮੰਡੀ ਵਿਚ ਲਿਆਂਦੀ ਜਾਣ ਵਾਲੀ ਕਣਕ ਦੀ ਫੌਰੀ ਖਰੀਦ ਯਕੀਨੀ ਬਣਾਉਣ ਲਈ ਲੋੜੀਂਦੇ ਹੁਕਮ ਜਾਰੀ ਕੀਤੇ ਜਾਣ।

Leave a Reply

Your email address will not be published. Required fields are marked *