ਪਟਿਆਲਾ

ਹਰ ਇਨਸਾਨ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦੇ ਉਪਦੇਸ਼ ‘ਤੇ ਚੱਲਣਾ ਚਾਹੀਦਾ ਹੈ : ਸੰਤ ਢਕੀ ਵਾਲੇ

ਪਟਿਆਲਾ, 6 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਗੁਰਦੁਆਰਾ ਸਚਖੰਡ ਸਾਹਿਬ ਪਿੰਡ ਨੰਦਪੁਰ ਕੇਸ਼ੋ ਵਿਖੇ ਸੰਤ ਦਰਸ਼ਨ ਸਿੰਘ ਜੀ ਖਾਲਸਾ ਤਪੋਬਣ ਢੱਕੀ ਸਾਹਿਬ ਵਾਲਿਆਂ ਨੇ ਅੱਜ ਇਥੇ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਕੀਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦਾ ਉਪਦੇਸ਼ ਦਿੱਤਾ, ਉਨ੍ਹਾਂ ਕਿਹਾ ਕਿ ਉਸ ਪ੍ਰਮਾਤਮਾ ਦਾ ਸਿਮਰਨ ਹੀ ਮਨੁੱਖ ਨੂੰ ਮਾਇਆ ਦੇ ਜੰਜਾਲ ਵਿੱਚੋਂ ਬਚਾਅ ਸਕਦਾ ਹੈ।

ਉਨ੍ਹਾਂ ਆਖਿਆ ਕਿ ਹਰ ਇਨਸਾਨ ਨੂੰ ਹਰ ਰੋਜ਼ ਉਸ ਪ੍ਰਮਾਤਮਾ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ, ਜਿਸ ਨੇ ਉਸ ਨੂੰ ਜੀਵਨ ਦਾਨ ਦਿੱਤਾ ਹੈ। ਇਸ ਮੌਕੇ ਸੰਤ ਦਰਸ਼ਨ ਸਿੰਘ ਨੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸਮਾਗਮ ‘ਚ ਮੁੱਖ ਸੇਵਾਦਾਰ ਕਰਨੈਲ ਸਿੰਘ,ਤ ਗੋਬਿੰਦਰ ਸਿੰਘ, ਗੁਰਮੁੱਖ ਸਿੰਘ, ਦਲਵੀਰ ਸਿੰਘ, ਗੁਰਚਰਨ ਸਿੰਘ, ਇਸ਼ਵਰ ਸਿੰਘ, ਅੰਗਰੇਜ਼ ਸਿੰਘ, ਰਾਮ ਸਿੰਘ, ਦਰਸ਼ਨ ਸਿੰਘ, ਅਮ੍ਰਿਤਪਾਲ ਸਿੰਘ, ਮੋਨੂੰ ਸਿੰਘ, ਪਰਮ ਸਿੰਘ ਪੰਮ, ਗੁਰੀ, ਪੰਮੀ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗਿੱਤੀ, ਵਿਸਾਖਾ ਸਿੰਘ ਸਮੇਤ ਹੋਰ ਵੀ ਸੰਗਤਾਂ ਮੌਜੂਦ ਸਨ।

Leave a Reply

Your email address will not be published. Required fields are marked *