ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਸ੍ਰੀ ਮੋਤੀ ਬਾਗ 14 ਤੋ 16 ਅਪ੍ਰੈਲ ਤੱਕ
ਪਟਿਆਲਾ 6 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ ਦਿਹਾੜਾ ਛਗਣਮ ਤੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਮੋਤੀ ਬਾਗ ਪਟਿਆਲਾ ਵਿਖੇ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਾਲਾਨਾ ਸਮਾਗਮ ਦੀ ਤਿਆਰੀ ਸਬੰਧੀ ਸੱਤ ਅਪ੍ਰੈਲ ਨੂੰ ਸਾਮੀ ਚਾਰ ਵਜੇ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਹੋ ਰਹੀ ਹੈ।
ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ ਦਿਹਾੜਾ ਹਰ ਸਾਲ ਵਾਂਗ ਗੁਰਦੁਆਰਾ ਸਾਹਿਬ ਸ੍ਰੀ ਮੋਤੀ ਬਾਗ ਮਨਾਇਆ ਜਾ ਰਿਹਾ ਹੈ। ਉਹਨਾ ਦੱਸਿਆ ਕਿ 14 ਅਪ੍ਰੈਲ ਤੋ 16 ਅਪ੍ਰੈਲ ਤੱਕ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋ ਵਿਸਾਲ ਨਗਰ ਕੀਰਤਨ ਆਰੰਭ ਹੋਵੇਗਾ, ਜੋ ਸ਼ਹਿਰ ਅੰਦਰ ਵੱਖ-ਵੱਖ ਬਜਾਰਾ ਵਿੱਚੋ ਹੁੰਦਾ ਹੋਇਆ ਸਾਮ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਪੰਨ ਹੋਵੇਗਾ।
ਉਹਨਾ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬੰਡੂਗਰ ਵਿਸੇਸ ਤੋਰ ਤੇ ਸੰਗਤਾਂ ਦੇ ਦਰਸਨ ਕਰਨਗੇ ਅਤੇ ਇਸ ਸਮਾਗਮ ਦੀ ਤਿਆਰੀ ਅਤੇ ਸਹਿਯੋਗ ਲਈ ਸਹਿਰ ਦੀਆਂ ਸੇਵਾ ਸੁਸਾਇਟੀਆਂ ਅਤੇ ਗੁਰੂ ਘਰ ਦੇ ਸਰਧਾਲੂਆ ਨਾਲ ਬੈਠਕ ਕੀਤੀ ਜਾ ਰਹੀ ਹੈ।
ਬੈਠਕ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਸਾਹਿਬਾਨ ਵੀ ਵਿਸੇਸ ਤੋਰ ਤੇ ਪਹੁੰਚ ਕੇ ਗੁਰਮਤਿ ਸਮਾਗਮ ਤੇ ਪ੍ਰੋਗਰਾਮ ਸਬੰਧੀ ਵਿਚਾਰ ਚਰਚਾ ਕਰਨਗੇ। ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨੇ ਸੇਵਾ ਸੁਸਾਇਟੀਆ ਅਤੇ ਗੁਰੂ ਘਰ ਦੇ ਸਰਧਾਲੂਆ ਨੂੰ ਇਸ ਬੈਠਕ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।

