ਪੰਜਾਬ

ਗੜ੍ਹੇਮਾਰੀ ਤੇ ਮੀਂਹ ਨਾਲ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ, 6 ਅਪਰੈਲ (ਮਧੂਸਾਰ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਭਰ ਵਿੱਚ ਬੇਮੌਸਮੇ ਮੀਂਹ ਅਤੇ ਗੜ੍ਹੇਮਾਰੀ ਨਾਲ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਜਾਣਕਾਰੀ ਫੌਰੀ ਤੌਰ ‘ਤੇ ਇਕੱਤਰ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਢੁਕਵਾ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ।
ਬੁਲਾਰੇ ਨੇ ਦੱਸਿਆ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਕਿਤੇ ਵੀ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦੀਆਂ ਰਿਪੋਰਟਾਂ ਮਿਲੀਆਂ ਹਨ, ਉਨ੍ਹਾਂ ਇਲਾਕਿਆਂ ਵਿੱਚ ਤੁਰੰਤ ਅਨੁਮਾਨ ਲਾਉਣ ਦੀ ਪ੍ਰੀਕ੍ਰਿਆ ਸ਼ੁਰੂ ਕੀਤੀ ਜਾਵੇ। ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਮੌਸਮ ਦੇ ਕਹਿਰ ਕਾਰਨ ਕਿਸੇ ਕਿਸਮ ਦੇ ਨੁਕਸਾਨ ਲਈ ਕਿਸਾਨਾਂ ਨੂੰ ਢੁਕਵਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *