ਪੜ੍ਹਾਈ ਦੇ ਨਾਲ-ਨਾਲ ਮਾਪੇ ਖੇਡਾਂ ਪ੍ਰਤੀ ਵੀ ਬੱਚਿਆਂ ਨੂੰ ਪ੍ਰੇਰਿਤ ਕਰਨ:ਜਥੇਦਾਰ ਪੰਜੋਲੀ
ਫਤਹਿਗੜ੍ਹ ਸਾਹਿਬ 8 ਅਪ੍ਰੈਲ (ਮਧੂਸਾਰ ਬਿਊਰੋ)
ਗ੍ਰਾਮ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ, ਪੰਜੋਲੀ ਕਲਾਂ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕਰਵਾ ਕੇ ਭੋਗ ਪਾਏ ਗਏ।
ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਪਹੁੰਚੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਿਰਮੈਲ ਸਿੰਘ ਹਾਜਰ ਹੋਏ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਕੂਲ ਕਮੇਟੀ ਚੇਅਰਮੈਨ ਕਰਨੈਲ ਸਿੰਘ ਪੰਜੋਲੀ ਨੇ ਆਪਣੇ ਸੰਬੋਧਨੀ ਭਾਸ਼ਣ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਅਤੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲ਼ਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਠੇਕੇਦਾਰ ਮੰਗਲ ਸਿੰਘ ਦੇ ਪਰਿਵਾਰ ਵਿੱਚੋਂ ਕੁਲਵੰਤ ਸਿੰਘ ਨੇ ਆਪਣੇ ਪੋਤਰੇ ਅਤੇ ਪੋਤਰੀ ਦੇ ਜਨਮ ਦਿਨ ਮੌਕੇ ਸਕੂਲ ਨੂੰ ਲਗਭਗ 15000 ਰੁਪਏ ਦੀ ਕੀਮਤ ਦਾ ਇਨਵਰਟਰ ਅਤੇ ਬੈਟਰੀ ਦਾਨ ਕੀਤਾ।ਪਰਿਵਾਰ ਵੱਲੋਂ ਪਹਿਲਾਂ ਵੀ ਸਕੂਲ ਨੂੰ ਬਹੁਤ ਸਹਿਯੋਗ ਦਿੱਤਾ ਜਾਂਦਾ ਹੈ।ਕਲੱਸਟਰ ਇੰਚਾਰਜ ਰਾਜੇਸ਼ ਕੁਮਾਰ ਵੱਲੋਂ ਇਨ੍ਹਾਂ ਬੱਚਿਆਂ ਦੀ ਇੱਕ ਫੋਟੋ ਬਣਵਾ ਕੇ ਪਰਿਵਾਰ ਨੂੰ ਭੇਂਟ ਕੀਤੀ ਗਈ।ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਪਰਿਵਾਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦਿੱਤੇ ਗਏ।ਜਥੇਦਾਰ ਪੰਜੋਲੀ ਨੇ ਹਾਜ਼ਰ ਮਾਪਿਆਂ ਨੂੰ ਸੁਬੋਧਨ ਹੁੰਦਿਆ ਕਿ ਕਿਹਾ ਜਿਥੇ ਬੱਚਿਆਂ ਨੂੰ ਉਚੇਰੀ ਵਿਦਿਆ ਲਈ ਸਕੂਲ ਪੜਨ ਭੇਜਿਆ ਜਾਂਦਾ ਹੈ ਉਥੇ ਉਨ੍ਹਾਂ ਨੂੰ ਖੇਡਾਂ ਵਿਚ ਦਿਲਚਸਪੀ ਲੈਣ ਲਈ ਵੀ ਪ੍ਰੇਰਿਤ ਕਰੋ।
ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਅਤੇ ਅਧਿਆਪਕ ਸਾਹਿਬਾਨ ਤੋਂ ਇਲਾਵਾ ਇਸ ਮੌਕੇ ਡਾ. ਕੁਲਦੀਪ ਸਿੰਘ ਦੀਪ, ਮੈਡਮ ਬਲਵਿੰਦਰ ਕੌਰ, ਹੈੱਡ ਟੀਚਰ ਜਸਵੀਰ ਸਿੰਘ ਬਾਗੜੀਆਂ, ਸ. ਮੁਖਤਿਆਰ ਸਿੰਘ, ਸ. ਜਤਿੰਦਰ ਸਿੰਘ ਲਾਡੀ, ਗਿਆਨ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ, ਰਵਿੰਦਰ ਸਿੰਘ, ਤੇਜਿੰਦਰ ਸਿੰਘ, ਭੁਪਿੰਦਰ ਸਿੰਘ ਬਾਠ, ਸਰਪੰਚ ਜਸਵੀਰ ਕੌਰ, ਰਿਸਰਚ ਸਕਾਲਰ ਜਗਜੀਤ ਸਿੰਘ ਪੰਜੋਲੀ, ਗੁਰਦੀਪ ਸਿੰਘ ਤੇ ਸਮੂਹ ਸਟਾਫ ਸੈਕੰਡਰੀ ਸਕੂਲ ਪੰਜੋਲੀ ਕਲਾਂ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।ਸਾਰੀ ਸੰਗਤ ਲਈ ਸਕੂਲ ਵੱਲੋਂ ਵਿਸ਼ੇਸ਼ ਤੌਰ ‘ਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।ਸਮੂਹ ਨਗਰ ਨਿਵਾਸੀਆਂ ਵੱਲੋਂ ਇਸ ਕਾਰਜ ਦੀ ਬਹੁਤ ਸ਼ਲਾਘਾ ਅਤੇ ਸੰਗਤੀ ਰੂਪ ਵਿਚ ਬੱਚਿਆਂ ਦੇ ਉਜੱਲੇ ਭਵਿੱਖ ਲਈ ਕਾਮਨਾ ਕੀਤੀ।

