ਕੌਮੀ ਰਾਜ ਮਾਰਗਾਂ ‘ਤੇ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ : ਮੁੱਖ ਮੰਤਰੀ
ਚੰਡੀਗੜ੍ਹ 8 ਅਪ੍ਰੈਲ (ਮਧੂਸਾਰ ਬਿਊਰੋ)
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਕੌਮੀ ਰਾਜ ਮਾਰਗਾਂ ‘ਤੇ ਸੜਕ ਦੁਰਘਟਨਾਵਾਂ ਨੂੰ ਰੋਕਣ ਦੇ ਮੰਤਵ ਨਾਲ ਇਕ ਲੱਖ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ, ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਮਹੁੱਇਆ ਕਰਵਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਇਹ ਜਾਣਕਾਰੀ ਅੱਜ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਦੀ 70 ਕਰੋੜ ਰੁਪਏ ਦੀ ਪਰਿਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ ਅਤੇ ਜਿਲਾ ਫਤਿਹਾਬਾਦ ਦੇ 37 ਕਰੋੜ ਰੁਪਏ ਦੀ ਦੋ ਪਰਿਯੋਜਨਾਵਾਂ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦਿੱਤੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸੋਚ ਬਰਾਬਰ ਕੰਮ ਤੇ ਬਰਾਬਰ ਵਿਕਾਸ ਦੀ ਹੈ ਅਤੇ ਹਰਿਆਣਾ ਇਕ-ਹਰਿਆਣਾਵੀਂ ਇਕ ਦੀ ਵਿਚਾਰਧਾਰਾ ਨੂੰ ਅੱਗੇ ਵੱਧਾਉਂਦੇ ਹੋਏ ਸੂਬਾ ਦਾ ਚਹੁੰਮੁੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਰਕਾਰ ਦੇ ਸਮੇਂ ਵਿਚ 3,500 ਐਲਾਨ ਕੀਤੇ ਜਾ ਚੁੱਕੇ ਹਨ ਅਤੇ ਇੰਨ੍ਹਾਂ ਐਲਾਨਾਂ ਨੂੰ ਅਮਲ ਵਿਚ ਲਿਆਉਣ ਲਈ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮ²ੰਤਰੀ ਨੇ ਇਸ ਤੋਂ ਬਾਅਦ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਦੇ ਹਾਲ ਵਿਚ ਲੋਕ ਦੀਆਂ ਸਮੱਸਿਆਵਾਂ ਦਾ ਹੱਲ – ਜਨਤਾ ਦਰਬਾਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਜ਼ਿਆਦਾਤਰ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਵੱਖ-ਵੱਖ ਪਿੰਡਾਂ ਦੇ ਸਰੰਪਚਾਂ ਵੱਲੋਂ ਭੇਜੀ ਗਈ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਮੰਗਾਂ ਦੀ ਅਸਲ ਸਥਿਤੀ ਦਾ ਜਾਇਜਾ ਲੈ ਕੇ ਬਜਟ ਅਨੁਮਾਨ ਤਿਆਰ ਕਰਨ ਅਤੇ ਮੁੱਖ ਦਫਤਰ ਭੇਜਣ ਤਾਂ ਜੋ ਪੇਂਡੂ ਖੇਤਰਾਂ ਦਾ ਵਿਕਾਸ ਯਕੀਨੀ ਕੀਤੀ ਜਾ ਸਕੇ। ਇਸ ਤੋਂ ਇਲਾਵਾ ਜਿੰਨ੍ਹਾਂ ਸਮੱਸਿਆਵਾਂ ਦਾ ਹੱਲ ਮੌਕੇ ‘ਤੇ ਨਹੀਂ ਹੋ ਸਕਿਆ, ਉਨ੍ਹਾਂ ਦੀ ਵੀ ਰਿਪੋਰਟ ਮੁੱਖ ਮੰਤਰੀ ਦਫਤਰ ਵਿਚ ਅਗਲੇ ਇਕ ਹਫਤੇ ਦੇ ਅੰਦਰ ਭੇਜਣ ਦੇ ਆਦੇਸ਼ ਜਾਰੀ ਕੀਤੇ।

