ਪੰਜਾਬਪਟਿਆਲਾ

ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਚਲਣਗੀਆਂ ਪੀ.ਆਰ.ਟੀ.ਸੀ. ਦੀਆਂ ਲਗਜ਼ਰੀ ਬੱਸਾਂ : ਮਨਜੀਤ ਸਿੰਘ ਨਾਰੰਗ

ਪੀ.ਆਰ.ਟੀ.ਸੀ. ਦੇ ਐਮ.ਡੀ. ਵਜੋਂ ਮਨਜੀਤ ਸਿੰਘ ਨਾਰੰਗ ਨੇ ਅਹੁਦਾ ਸੰਭਾਲਿਆ
ਪਟਿਆਲਾ 8 ਅਪ੍ਰੈਲ (ਕੰਵਰ ਬੇਦੀ/ਮਧੂਸਾਰ ਬਿਊਰੋ) ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਈ.ਏ.ਐਸ. ਮਨਜੀਤ ਸਿੰਘ ਨੇ ਨਾਰੰਗ ਨੇ ਅਹੁਦਾ ਸੰਭਾਲ ਲਿਆ ਹੈ। ਪੀਆਰਟੀਸੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਨਾਵਾ ਆਪਣੇ ਪਿਤਾ ਦੀ ਹਾਜ਼ਰੀ ‘ਚ ਮਨਜੀਤ ਸਿੰਘ ਨਾਰੰਗ ਨੇ ਪਿਤਾ ਤੋਂ ਅਸ਼ੀਰਵਾਦ ਪ੍ਰਾਪਤ ਕਰਕੇ ਅਹੁਦਾ ਸੰਭਾਲਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਨਾਰੰਗ ਨੇ ਕਿਹਾ ਕਿ ਪੀ.ਆਰ.ਟੀ.ਸੀ. ਨੂੰ ਮਜ਼ਬੂਤ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮਨਜੀਤ ਮਨਜੀਤ ਸਿੰਘ ਨੇ ਸਲਾਹ ਮਸ਼ਵਰੇ ਤੋਂ ਬਾਅਦ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਪੀਆਰਟੀਸੀ ਦੇ ਐਮ.ਡੀ. ਵਜੋਂ ਸੇਵਾਵਾਂ ਦੇ ਚੁੱਕੇ ਹਨ, ਜਿਸ ਕਾਰਨ ਪੀਆਰਟੀਸੀ ਨੂੰ ਮਜ਼ਬੂਤ ਅਤੇ ਕੰਮਕਾਜ ‘ਚ ਪਾਰਦਰਸ਼ਤਾ ਲਿਆਉਣ ਕੋਈ ਵੀ ਕਸਰ ਨਹੀਂ ਛੱਡੀ ਗਈ।
ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਸਾਡਾ ਮੁੱਖ ਨਿਸ਼ਾਨਾ ਟਰਾਂਸਪੋਰਟ ਵਿਭਾਗ ‘ਚ ਵੱਡੇ ਸੁਧਾਰ ਕਰਨ ਤੋਂ ਇਲਾਵਾ ਵਿਭਾਗ ਦੀ ਆਮਦਨ ‘ਚ ਇਜ਼ਾਫਾ ਕਰਨਾ ਹੈ ਕਿਉਂਕਿ ਜੇ ਸਰਕਾਰ ਦਾ ਖਜ਼ਾਨਾ ਮਜ਼ਬੂਤ ਹੋਵੇਗਾ ਤਾਂ ਵਿਭਾਗੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਸਹੀ ਤਰੀਕੇ ਨਾਲ ਨਿਕਲ ਸਕਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੀਆਰਟੀਸੀ ਵੱਲੋਂ ਜਲਦ ਹੀ ਪੰਜਾਬ ਦੇ ਸਾਰੇ ਸ਼ਹਿਰਾਂ ‘ਚੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਚਲਾਉਣ ਦੀ ਸੁਵਿਧਾ ਦਿੱਤੀ ਜਾਵੇਗੀ ਤਾਂ ਜੋ ਦੇਸ਼-ਵਿਦੇਸ਼ ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਵਾਰੀਆਂ ਵੱਲੋਂ ਅਕਸਰ ਹੀ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਮਾੜਾ ਵਿਵਹਾਰ ਕਰਨ ਦੀਆਂ ਸ਼ਿਕਾਇਤਾਂ ਪੁੱਜਦੀਆਂ ਹਨ, ਇਸ ਕਰਕੇ ਸਵਾਰੀਆਂ ਦੇ ਮਾਣ ਸਨਮਾਨ ਨੂੰ ਬਹਾਲ ਕਰਨ ਲਈ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਮਹੀਨਾਵਾਰ ਪਾਸ ਬਣਾਉਣ ‘ਚ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਕਰਕੇ ਨਵੀਂ ਯੋਜਨਾਬੱਧੀ ਢੰਗ ਤਰੀਕੇ ਨਾਲ ਪ੍ਰਣਾਲੀ ‘ਚ ਸੁਧਾਰ ਕੀਤੇ ਜਾਣ ਦੀ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੀਆਰਟੀਸੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਨਿਵੇਕਲੇ ਪ੍ਰਬੰਧਾਂ ਤੋਂ ਇਲਾਵਾ ਵਧੀਆ ਢੰਗ ਨਾਲ ਕਾਇਆਕਲਪ ਕਰਕੇ ਪੀਆਰਟੀਸੀ ਨੂੰ ਮਜ਼ਬੂਤ ਬਣਾਉਣ ‘ਚ ਕੋਈ ਕਸਰ ਨਹੀਂ ਰਹਿਣ ਦੇਵਾਂਗੇ।

Leave a Reply

Your email address will not be published. Required fields are marked *