ਮਲਟੀਪਰਪਜ਼ ਹੈਲਥ ਵਰਕਰਾਂ ਨੇ ਪ੍ਰਨੀਤ ਕੌਰ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਚੁੱਕੀ
ਪਟਿਆਲਾ 9 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ)
ਬੇਰੁਜਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਪਟਿਆਲਾ ਸੁਖਵੀਰ ਬਾਵਾ ਦੀ ਅਗਵਾਈ ਵਿੱਚ ਬੇਰੁਜਗਾਰ ਸਿਹਤ ਵਰਕਰ ਮਾਨਯੋਗ ਮਹਾਰਾਣੀ ਪ੍ਰਨੀਤ ਕੋਰ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਪੰਜਾਬ ਜੀ ਨੂੰ 1263 ਮਲਟੀਪਰਪਜ਼ ਹੈਲਥ ਵਰਕਰਾਂ (ਮੇਲ) ਨੂੰ ਜਲਦੀ ਤੋ ਜਲਦੀ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਚੁੱਕੀ।
ਹੈਲਥ ਵਰਕਰਾਂ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਲਿਖਤੀ ਪ੍ਰੀਖਿਆਂ ਲੈ ਕੇ ਇਸ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਯੋਗ ਉਮੀਦਵਾਰਾਂ ਦੀ ਕਾਊਂਸਲਿੰਗ ਮੁਕੰਮਲ ਕਰ ਲਈ ਗਈ, ਹੁਣ ਸਿਰਫ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨੇ ਬਾਕੀ ਹਨ। ਮਹਾਰਾਣੀ ਪ੍ਰਨੀਤ ਕੌਰ ਵੱਲੋਂ ਯੂਨੀਅਨ ਨੂੰ ਪੂਰਨ ਭਰੋਸਾ ਦਵਾਇਆ ਗਿਆ ਕਿ ਉਹ ਬੁਹਤ ਹੀ ਜਲਦੀ ਇਸ ਸੰਬੰਧੀ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਨਾਲ ਗੱਲ ਕਰਨਗੇ ਤਾਂ ਜੋ ਜਲਦ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਨਵਦੀਪ ਕੁਮਾਰ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਸਰਕਾਰ ਵੱਲੋ ਹੈਲਥ (ਮੇਲ) ਵਰਕਰ ਦੀ ਇੱਕ ਵੀ ਅਸਾਮੀ ਉਪਰ ਭਰਤੀ ਨਹੀਂ ਕੀਤੀ, ਜਿਸ ਕਾਰਨ ਸਿਹਤ ਵਿਭਾਗ ਮੇਲ ਹੈਲਥ ਵਰਕਰਾਂ ਦੀ ਕਮੀ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਡੇਂਗੂ ਅਤੇ ਚਿਕਨਗੁਨੀਆ ਮਹਾਂਮਾਰੀ ਦਾ ਰੂਪ ਧਾਰਨ ਕਰਕੇ ਪੰਜਾਬ ਅੰਦਰ ਹਜ਼ਾਰਾ ਲੋਕਾਂ ਦੀ ਜਾਨ ਲੈ ਚੁੱਕੇ ਹਨ। ਉਹਨ ਕਿਹਾ ਕਿ ਸਰਕਾਰ ਚੁਣੇ ਗਏ ਯੋਗ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਜਾਰੀ ਕਰੇ ਤਾ ਜ਼ੋ ਲੋਕਾ ਨੂੰ ਬੁਨਿਆਦੀ ਸਿਹਤ ਸਹੂਲਤਾ ਦਾ ਲਾਭ ਮਿਲ ਸਕੇ ਅਤੇ ਸਰਕਾਰ ਵੱਲੋ ਹਰ ਘਰ ਨੌਕਰੀ ਦੇ ਵਾਅਦੇ ਦੀ ਸੁਰੂਆਤ ਵੀ ਸਾਡੇ ਤੋ ਕੀਤੀ ਜਾਵੇ। ਇਸ ਮੋਕੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਯਾਦਵਰਿੰਦਰ ਸਿੰਘ, ਰਾਜੀਵ ਜਿੰਦਲ, ਜ਼ਸਪ੍ਰੀਤ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ, ਮਨੀ, ਹਰਭਜਨ ਸਿੰਘ, ਦਲਬੀਰ, ਜ਼ਸਪਾਲ, ਮਨਦੀਪ ਸਿੰਘ, ਨਿਰਪਾਲ ਸਿੰਘ, ਮਨੀਸ, ਜਗਤਾਰ ਸਿੰਘ ਆਦਿ ਹੈਲਥ ਵਰਕਰ (ਮੇਲ) ਸਾਮਿਲ ਹੋਏ।

