ਪੰਜਾਬ

ਸਿੱਖਾਂ ਦੇ ਕਤਲੇਆਮ ਨੂੰ ਨਸਲਕੁਸ਼ੀ ਕਰਾਰ ਦੇਣ ਦੇ ਮਾਮਲੇ ‘ਤੇ ਸਟੈਂਡ ਦੀ ਸਮੀਖਿਆ ਕਰੇ ਸਰਕਾਰ

ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਰਾਹਤ ਦੇਣ ਲਈ ਭਾਜਪਾ ਨੇ ਹਮੇਸ਼ਾ ਮੋਹਰੀ ਹੋ ਕੇ ਕੰਮ ਕੀਤਾ : ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ, 10 ਅਪ੍ਰੈਲ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਸੰਸਦ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਦੇ ਹੋਏ ਕਤਲੇਆਮ ਨੂੰ ‘ਨਸਲਕੁਸ਼ੀ’ ਕਰਾਰ ਦੇਣ ਦੇ ਮਾਮਲੇ ‘ਤੇ ਭਾਰਤ ਸਰਕਾਰ ਵੱਲੋਂ ਲਏ ਸਟੈਂਡ ਦੀ ਸਮੀਖਿਆ ਕਰਨ ਕਿਉਂਕਿ ਇਹ ਕਤਲੇਆਮ ਦੇਸ਼ ਦੇ ਇਕ ਪਰਿਵਾਰ ਦੇ ਇਸ਼ਾਰੇ ‘ਤੇ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਸੀ।

ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੈਨੇਡਾ ਦੀ ਸੰਸਦ ਵੱਲੋਂ ਪਾਸ ਕੀਤੇ ਮਤੇ ਦੀ ਦੁਨੀਆਂ ਭਰ ਵਿਚ ਬੈਠੇ ਸਿੱਖ ਭਾਈਚਾਰੇ ਨੇ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਇਸ ਘਟਨਾਕ੍ਰਮ ਨੂੰ ਹਰ ਮਨੁੱਖ ਨੇ ਮਨੁੱਖੀ ਅਧਿਕਾਰਾਂ ਦੇ ਹਿਤ ਵਿਚ ਸਹੀ ਦਿਸ਼ਾ ਵਿਚ ਚੁੱਕਿਆ ਸਹੀ ਕਦਮ ਕਰਾਰ ਦਿੱਤਾ ਹੈ।
ਉਹਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਵੀ ਦਿੱਲੀ ਵਿਚ ਇਸ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਦੇ ਚੈਕ ਪ੍ਰਦਾਨ ਕਰਨ ਸਮੇਂ ਰੱਖੇ ਸਮਾਗਮ ਵਿਚ ਵੀ ਇਹ ਗੱਲ ਮੰਨੀ ਸੀ ਕਿ ਸੜਕਾਂ ‘ਤੇ ਇਸ ਤਰੀਕੇ ਹਜ਼ਾਰਾਂ ਬੇਦੋਸ਼ੇ ਸਿੱਖਾਂ ਦਾ ਕਤਲੇਆਮ ‘ਨਸਲਕੁਸ਼ੀ’ ਹੈ।
ਉਹਨਾਂ ਕਿਹਾ ਕਿ 1984 ਦੌਰਾਨ ਇਕ ਪਰਿਵਾਰ ਪ੍ਰਤੀ ਵਫਾਦਾਰ ਕਾਰਕੁੰਨਾਂ ਵੱਲੋਂ ਸਿੱਖ ਭਾਈਚਾਰੇ ਨੂੰ ਸਰੀਰਕ ਤੌਰ ‘ਤੇ ਖਤਮ ਕਰਨ ਦਾ ਯਤਨ ਕੀਤਾ ਗਿਆ ਤੇ ਇਸ ਪਰਿਵਾਰ ਦੀ ਅਗਵਾਈ ਵਾਲੀ ਸਰਕਾਰ ਮੂਕ ਦਰਸ਼ਕ ਬਣੀ ਰਹੀ ਕਿਉਂਕਿ ਇਹ ਭਾਈਚਾਰੇ ਦੇ ਖਿਲਾਫ ਹਿੰਸਾ ਭੜਕਾਉਣ ਵਿਚ ਸਿੱਧੇ ਤੌਰ ‘ਤੇ ਸ਼ਾਮਲ ਸੀ।
ਉਹਨਾਂ ਕਿਹਾ ਕਿ ਸਿੱਖਾਂ ਨੇ 1984 ਦੇ ਇਸ ਸਮੇਂ ਦੌਰਾਨ ਵੰਡਾ ਸੰਤਾਪ ਹੰਢਾਇਆ ਅਤੇ ਇਸ ਨਸਲਕੁਸ਼ੀ ਦੇ ਯਤਨ ਦੇ 33 ਵਰ•ੇ ਬਾਅਦ ਭਾਈਚਾਰਾ ਨਿਆਂ ਹਾਸਲ ਕਰਨ ਲਈ ਸੰਘਰਸ਼ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਭਾਈਚਾਰਾ ਭਾਰਤੀ ਜਨਤਾ ਪਾਰਟੀ ਸਰਕਾਰਾਂ ਦਾ ਧੰਨਵਾਦੀ ਹੈ ਜਿਸਨੇ ਨੇ ਭਾਈਚਾਰੇ ਦੇ ਜ਼ਖ਼ਮਾਂ ‘ਤੇ ਮੱਲ•ਮ ਲਾਉਣ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਨੇ ਇਸ ਨਸਲਕੁਸ਼ੀ ਦੀ ਜਾਂਚ ਲਈ ਨਾਨਾਵਤੀ ਕਮਿਸ਼ਨ ਸਥਾਪਿਤ ਕੀਤਾ ਸੀ। ਇਸੇ ਤਰ•ਾਂ ਸ੍ਰੀ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਸਭ ਤੋਂ ਪਹਿਲਾ ਫੈਸਲਾ ਹੀ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਗਠਿਤ ਕਰਨ ਦਾ ਕੀਤਾ ਸੀ। ਉਹਨਾਂ ਕਿਹਾ ਕਿ ਅਜਿਹੇ ਦਲੇਰਾਨਾ ਫੈਸਲਿਆਂ ਦੀ ਬਦੌਲਤ ਹੀ ਭਾਈਚਾਰੇ ਨੂੰ ਆਸ ਦੀ ਕਿਰਨ ਵਿਖਾਈ ਦਿੱਤੀ ਹੈ ਜਦਕਿ ਇਹ ਭਾਈਚਾਰਾ ਕਾਨੂੰਨ ਦੀ ਸਥਾਪਿਤ ਪ੍ਰਣਾਲੀ ਨਾਲ ਜੂਝ ਰਿਹਾ ਹੈ ਜਿਸ ਵਿਚ ਪਸ਼ੂਆਂ ਦਾ ਨੁਕਸਾਨ ਕਰਨ ਵਾਲਿਆਂ ਨੂੰ ਤਾਂ ਸਜ਼ਾ ਮਿਲ ਜਾਂਦੀ ਹੈ ਜਦਕਿ ਹਜ਼ਾਰਾਂ ਬੇਦੋਸ਼ੇ ਸਿੱਖਾਂ ਦਾ ਕਤਲੇ ਕਰਨ ਵਾਲੇ ਸ਼ਰ•ੇਆਮ ਘੁੰਮਦੇ ਫਿਰਦੇ ਹਨ।
ਸ੍ਰੀ ਸਿਰਸਾ ਨੇ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭਾਈਚਾਰੇ ਨੂੰ ਦਰਪੇਸ਼ ਮਾਮਲੇ ਉਠਾਏ। ਉਹਨਾਂ ਕਿਹਾ ਕਿ ਕਮੇਟੀ ਵੱਲੋਂ ਮੋਦੀ ਸਰਕਾਰ ਕੋਲ ਵਫਦ ਵੀ ਭੇਜਿਆ ਜਾਵੇਗਾ ਤਾਂ ਕਿ ਉਸਨੂੰ ਮੌਜੂਦਾ ਸਟੈਂਡ ਦੀ ਸਮੀਖਿਆ ਲਈ ਰਾਜ਼ੀ ਕੀਤਾ ਜਾ ਸਕੇ ਕਿਉਂਕਿ ਮੌਜੂਦਾ ਸਟੈਂਡ ਨਾਲ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

Leave a Reply

Your email address will not be published. Required fields are marked *