4 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ
ਚੰਡੀਗੜ੍ਹ, 10 ਅਪ੍ਰੈਲ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਨੇ ਅੱਜ ਪ੍ਰਬੰਧਕੀ ਆਧਾਰ ‘ਤੇ 4 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਅਧਿਕਾਰੀ ਹਰਦੀਪ ਸਿੰਘ ਢਿੱਲੋਂ ਨੂੰ ਡੀ.ਜੀ.ਪੀ. ਆਈ.ਵੀ.ਸੀ. ਅਤੇ ਮਨੁੱਖੀ ਅਧਿਕਾਰ, ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਏ.ਡੀ.ਜੀ.ਪੀ. ਪ੍ਰਸ਼ਾਸਨ, ਸ੍ਰੀ ਗੌਰਵ ਯਾਦਵ ਨੂੰ ਏ.ਡੀ.ਜੀ.ਪੀ. ਜੇਲ੍ਹਾਂ ਅਤੇ ਰੋਹਿਤ ਚੌਧਰੀ ਨੂੰ ਏ.ਡੀ.ਜੀ.ਪੀ. ਅਮਨ ਤੇ ਕਾਨੂੰਨ ਦਾ ਚਾਰਜ ਦਿੱਤਾ ਗਿਆ ਹੈ।

